ਮੁੱਖ ਮੰਤਰੀ ਭਗਵੰਤ ਮਾਨ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ

ਅੰਮ੍ਰਿਤਸਰ, 5 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਅੱਜ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਪੰਜਾਬ ਦੀ ਸੁੱਖ ਸ਼ਾਂਤੀ, ਤਰੱਕੀ ਅਤੇ ਤੰਦਰੁਸਤੀ ਦੀ ਅਰਦਾਸ ਕੀਤੀ। ਗੁਰੂਆਂ, ਪੀਰਾਂ ਅਤੇ ਸ਼ਹੀਦਾਂ ਦੀ ਧਰਤੀ ‘ਤੇ ਰਹਿਣ ਵਾਲੇ ਲੋਕਾਂ ਨੂੰ ਪਰਮਾਤਮਾ ਹਮੇਸ਼ਾ ਚੜ੍ਹਦੀ ਕਲਾ ‘ਚ ਰੱਖੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇੱਥੋਂ ਤੱਕ ਪਹੁੰਚਣ ਵਾਲੀਆਂ ਸੜਕਾਂ ਬਹੁਤ ਤੰਗ ਹਨ। ਸੰਗਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਸਬੰਧੀ ਵਿਚਾਰ ਕਰਕੇ ਦੇਸ਼ ਦੇ ਨਾਮੀ ਨਕਸਾਨਵੀਸ ਨੂੰ ਬੁਲਾ ਕੇ ਯੋਜਨਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸਜੀਪੀਸੀ ਨਾਲ ਮਿਲਕੇ ਯੋਜਨਾ ਬਣਾ ਕੇ ਸਮੱਸਿਆ ਹੱਲ ਕਰਾਂਗੇ।

ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਪਾਕਿਸਤਾਨ ਨਾਲ ਮੈਚ ਖੇਡੇ ਜਾ ਰਹੇ ਹਨ, ਗੁਜਰਾਤ ਰਾਹੀਂ ਵਪਾਰ ਵੀ ਚੱਲ ਰਿਹਾ ਹੈ। ਹੁਣ ਗ੍ਰਹਿ ਮੰਤਰਾਲੇ ਨੂੰ ਇਹ ਵੀ ਖੋਲ੍ਹ ਦੇਣਾ ਚਾਹੀਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।