ਚੰਡੀਗੜ੍ਹ, 6 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ (6 ਅਕਤੂਬਰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ, ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਸਾਲੇ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ।
ਮਜੀਠੀਆ ਦੇ ਸਾਲੇ ਨੂੰ ਅੱਜ ਵਿਜੀਲੈਂਸ ਬਿਊਰੋ ਦੇ ਮੋਹਾਲੀ ਦਫ਼ਤਰ ਵਿੱਚ ਤਲਬ ਕੀਤਾ ਗਿਆ ਹੈ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਜੇਕਰ ਉਹ ਜਾਂਚ ਵਿੱਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਟੀਸ਼ਨ ‘ਤੇ ਅੱਜ ਫੈਸਲਾ ਸੁਣਾਇਆ ਜਾ ਸਕਦਾ ਹੈ।
ਜਿਕਰਯੋਗ ਹੈ ਕਿ 23 ਸਤੰਬਰ ਨੂੰ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਮਜੀਠੀਆ ਨੂੰ ਨਾਭਾ ਜੇਲ੍ਹ ਵਿੱਚ ਮਿਲਣ ਗਏ ਸਨ। ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ। ਮਜੀਠੀਆ ਦੀ ਭੈਣ ਹਰਸਿਮਰਤ ਬਾਦਲ ਵੀ ਜੇਲ੍ਹ ਵਿੱਚ ਮਿਲਣ ਗਈ ਸੀ।




