ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫਤਾਰ ਮਜੀਠੀਆ ਨੂੰ ਅਦਾਲਤ ਤੋਂ ਅਜੇ ਨਹੀਂ ਮਿਲੀ ਕੋਈ ਰਾਹਤ

ਪੰਜਾਬ

ਚੰਡੀਗੜ੍ਹ, 6 ਨਵੰਬਰ: ਦੇਸ਼ ਕਲਿੱਕ ਬਿਓਰੋ :

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ (6 ਅਕਤੂਬਰ ਨੂੰ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ, ਪਰ ਉਨ੍ਹਾਂ ਨੂੰ ਅੱਜ ਵੀ ਕੋਈ ਰਾਹਤ ਨਹੀਂ ਮਿਲੀ ਹੈ।

ਮਜੀਠੀਆ ਦੇ ਵਕੀਲਾਂ ਨੇ ਅੱਜ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਮਾਮਲੇ ‘ਤੇ ਸੁਣਵਾਈ ਲਗਭਗ ਤਿੰਨ ਘੰਟੇ ਚੱਲੀ। ਸੁਣਵਾਈ ਸਵੇਰੇ ਸ਼ੁਰੂ ਹੋਈ ਅਤੇ ਦੁਪਹਿਰ ਦੇ ਖਾਣੇ ਤੋਂ ਬਾਅਦ ਜਾਰੀ ਰਹੀ। ਉਨ੍ਹਾਂ ਨੇ ਸਾਰੇ ਤੱਥ ਪੇਸ਼ ਕੀਤੇ ਅਤੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਕਿ ਉਨ੍ਹਾਂ ਨੂੰ ਝੂਠੇ ਫਸਾਇਆ ਗਿਆ ਹੈ। ਜਿਸ ਤੋਂ ਬਾਅਦ ਅਦਾਲਤ ਨੇ ਅੱਜ ਮਜੀਠੀਆ ਨੂੰ ਕੋਈ ਵੀ ਰਾਹਤ ਨੇ ਦਿੰਦੇ ਹੋਏ ਮਾਮਲੇ ਦੀ ਸੁਣਵਾਈ ਕੱਲ੍ਹ ਦੁਬਾਰਾ ਤੈਅ ਕੀਤੀ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਟੀਸ਼ਨ ‘ਤੇ ਕੱਲ੍ਹ ਨੂੰ ਫੈਸਲਾ ਆ ਸਕਦਾ ਹੈ।

ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਬਿਕਰਮ ਸਿੰਘ ਮਜੀਠੀਆ ਨੂੰ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ। ਇਸ ਤੋਂ ਬਾਅਦ, ਟੀਮਾਂ ਨੇ ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ 25 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੀ ਪਛਾਣ ਕੀਤੀ। ਉਹ 6 ਜੁਲਾਈ ਤੱਕ ਵਿਜੀਲੈਂਸ ਬਿਊਰੋ ਰਿਮਾਂਡ ‘ਤੇ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਉਸਨੇ ਇਸ ਸਾਲ ਦੇ ਮੁੱਖ ਤਿਉਹਾਰ – ਰੱਖੜੀ, ਦੀਵਾਲੀ, ਦੁਸਹਿਰਾ ਅਤੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ – ਮਜੀਠੀਆ ਨੇ ਜੇਲ੍ਹ ਵਿੱਚ ਮਨਾਏ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।