MP ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹੁਣ ਇਸ ਦਿਨ ਹੋਵੇਗੀ ਸੁਪਰੀਮ ਕੋਰਟ ‘ਚ ਸੁਣਵਾਈ

ਪੰਜਾਬ

ਨਵੀਂ ਦਿੱਲੀ, 7 ਨਵੰਬਰ: ਦੇਸ਼ ਕਲਿੱਕ ਬਿਊਰੋ :

ਸੁਪਰੀਮ ਕੋਰਟ ਹੁਣ 10 ਨਵੰਬਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ ਸੰਬੰਧੀ ਮਾਮਲੇ ਦੀ ਸੁਣਵਾਈ ਕਰੇਗਾ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਖੁਦ ਪਟੀਸ਼ਨ ਦਾਇਰ ਕੀਤੀ, ਜਿਸ ਵਿੱਚ ਉਸ ਨੇ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਮਾਮਲੇ ਵਿੱਚ ਤੀਜੀ ਵਾਰ NSA ਲਗਾਉਣ ਨੂੰ ਚੁਣੌਤੀ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਸੁਣਵਾਈ ਅੱਜ (7 ਨਵੰਬਰ ਨੂੰ) ਹੋਣੀ ਸੀ, ਪਰ ਹੁਣ 10 ਨਵੰਬਰ ਤਰੀਕ ਤੈਅ ਕੀਤੀ ਗਈ ਗਈ ਹੈ।

ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ, ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਦੇ SSP ਦਿਹਾਤੀ ਅਤੇ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸਮੇਤ ਪਟੀਸ਼ਨ ਵਿੱਚ ਧਿਰਾਂ ਬਣਾਈਆਂ ਗਈਆਂ ਹਨ। ਅੰਮ੍ਰਿਤਪਾਲ ਦੇ ਵਕੀਲਾਂ ਦਾ ਤਰਕ ਹੈ ਕਿ NSA ਲਗਾਉਣਾ ਉਨ੍ਹਾਂ ਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਕਰਦਾ ਹੈ ਅਤੇ ਉਨ੍ਹਾਂ ਦੀ ਹਿਰਾਸਤ ਖਤਮ ਕੀਤੀ ਜਾਣੀ ਚਾਹੀਦੀ ਹੈ।

ਅੰਮ੍ਰਿਤਪਾਲ ਦੀ ਪਟੀਸ਼ਨ ਇਹ ਵੀ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਸੰਸਦ ਸੈਸ਼ਨਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕਿਸੇ ਸੰਸਦ ਮੈਂਬਰ ਦੇ ਕੰਮ ਵਿੱਚ ਰੁਕਾਵਟ ਪਾਉਣਾ ਉਸਦੇ ਹਲਕੇ ਦੇ ਲੋਕਤੰਤਰੀ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।

ਸੰਸਦ ਮੈਂਬਰ ਅੰਮ੍ਰਿਤਪਾਲ ਵਿਰੁੱਧ ਜਿਸ ਕਤਲ ਕੇਸ ਲਈ NSA ਵਧਾਇਆ ਗਿਆ ਹੈ, ਉਹ 9 ਅਕਤੂਬਰ, 2024 ਦਾ ਹੈ। ਪੁਲਿਸ SIT ਜਾਂਚ ਵਿੱਚ ਅੰਮ੍ਰਿਤਪਾਲ ਦਾ ਨਾਮ, ਅੱਤਵਾਦੀ ਅਰਸ਼ ਡੱਲਾ ਦੇ ਨਾਲ, ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਖੁਲਾਸਾ ਹੋਇਆ ਹੈ। ਅੰਮ੍ਰਿਤਪਾਲ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।