ਫਰੀਦਕੋਟ, 7 ਨਵੰਬਰ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਹਰਪ੍ਰੀਤ ਸਿੰਘ ਵੱਲੋਂ ਜ਼ਿਲ੍ਹਾ ਫਰੀਦਕੋਟ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ 5 ਨਵੰਬਰ 2025 ਨੂੰ ਆਬਜ਼ਰਵਰ ਸੁਖਵਿੰਦਰ ਸਿੰਘ ਔਲਖ, ਮਨਜੀਤ ਸਿੰਘ ਬੱਪੀਆਣਾ ਅਤੇ ਦਵਿੰਦਰ ਸਿੰਘ ਸੇਖੋ ਦੀ ਯੋਗ ਅਗਵਾਈ ਹੇਠ ਜਿਲ੍ਹਾ ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ (ਦਿਹਾਤੀ ਅਤੇ ਸ਼ਹਿਰੀ) ਤੇ ਸਰਕਲ ਪ੍ਰਧਾਨਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ।








