ਪੰਜਾਬ ‘ਚ ਰਾਤ ਦਾ ਤਾਪਮਾਨ ਘਟਿਆ, ਦਿਨ ਦਾ ਵਧਿਆ, ਪ੍ਰਦੂਸ਼ਣ ਵਿੱਚ ਵੀ ਵਾਧਾ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 8 ਨਵੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਵਿੱਚ ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਰਾਤ ਦਾ ਘੱਟੋ-ਘੱਟ ਤਾਪਮਾਨ 0.7 ਡਿਗਰੀ ਘਟਿਆ। ਵੱਧ ਤੋਂ ਵੱਧ ਤਾਪਮਾਨ 0.5 ਡਿਗਰੀ ਵਧਿਆ, ਹਾਲਾਂਕਿ ਤਾਪਮਾਨ ਆਮ ਬਣਿਆ ਹੋਇਆ ਹੈ। ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਨਹੀਂ ਹੈ। ਮੌਸਮ ਖੁਸ਼ਕ ਰਹੇਗਾ ਅਤੇ ਪਹਾੜਾਂ ਤੋਂ ਆਉਣ ਵਾਲੀਆਂ ਹਵਾਵਾਂ ਲੋਕਾਂ ਨੂੰ ਕੰਬਣੀ ਛੇੜਨਗੀਆਂ।

ਇਸ ਦੌਰਾਨ, ਉੱਤਰੀ ਭਾਰਤ ਵਿੱਚ ਹਵਾ ਦੀ ਗਤੀ ਘਟਣ ਕਾਰਨ ਬਣੀ ਲੌਕ ਦੀ ਸਥਿਤੀ ਪੰਜਾਬ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਪੈਦਾ ਕਰਦੀ ਰਹੇਗੀ। ਪਿਛਲੇ 24 ਘੰਟਿਆਂ ਵਿੱਚ ਕਈ ਸ਼ਹਿਰਾਂ ਵਿੱਚ ਪ੍ਰਦੂਸ਼ਣ ਵਿੱਚ ਵਾਧਾ ਦੇਖਿਆ ਗਿਆ ਹੈ। ਬੀਤੇ ਦਿਨੀ ਇੱਕ ਪੱਛਮੀ ਗੜਬੜੀ ਕਾਰਨ ਥੋੜ੍ਹੀ ਜਿਹੀ ਬਾਰਿਸ਼ ਤੋਂ ਬਾਅਦ ਪ੍ਰਦੂਸ਼ਣ ਤੋਂ ਹਲਕੀ ਅਸਥਾਈ ਰਾਹਤ ਮਿਲੀ। ਹਾਲਾਂਕਿ, ਹਵਾ ਦੀ ਦਿਸ਼ਾ ਵਿੱਚ ਤਬਦੀਲੀ ਤੋਂ ਬਾਅਦ ਪ੍ਰਦੂਸ਼ਣ ਦਾ ਪੱਧਰ ਅਚਾਨਕ ਵਧਣ ਲੱਗ ਪਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।