ਪੰਜਾਬ ਪੁਲਿਸ ਵੱਲੋਂ NRI ਕਤਲ ਮਾਮਲੇ ‘ਚ ਦੋ ਮੁਲਜ਼ਮ ਗ੍ਰਿਫ਼ਤਾਰ, 4 ਪਿਸਤੌਲ ਤੇ 1 ਰਿਵਾਲਵਰ ਬਰਾਮਦ

Punjab ਚੰਡੀਗੜ੍ਹ ਪੰਜਾਬ

ਅੰਮ੍ਰਿਤਸਰ, 8 ਨਵੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਰਾਜਾਸਾਂਸੀ (ਅੰਮ੍ਰਿਤਸਰ) ਵਿੱਚ ਇਟਲੀ ਦੇ ਵਸਨੀਕ ਮਲਕੀਤ ਸਿੰਘ ਦੇ ਬੇਰਹਿਮੀ ਨਾਲ ਕਤਲ ਦੇ ਮਾਮਲੇ ਵਿੱਚ ਪੁਲਿਸ ਨੇ ਦੋ ਮੁਲਜ਼ਮਾਂ, ਬਿਕਰਮਜੀਤ ਸਿੰਘ ਉਰਫ਼ ਬਿਕਰਮ ਅਤੇ ਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਬਿਕਰਮਜੀਤ ਸਿੰਘ, ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਜੁੜਿਆ ਹੋਇਆ ਹੈ। ਉਸ ਵਿਰੁੱਧ ਪਹਿਲਾਂ ਹੀ ਵਿਸਫੋਟਕ ਐਕਟ, ਕਤਲ ਦੀ ਕੋਸ਼ਿਸ਼ ਅਤੇ ਅਸਲਾ ਐਕਟ ਤਹਿਤ ਕਈ ਮਾਮਲੇ ਦਰਜ ਹਨ।

ਬਿਕਰਮਜੀਤ 2018 ਵਿੱਚ ਰਾਜਾਸਾਂਸੀ ਵਿੱਚ ਇੱਕ ਧਾਰਮਿਕ ਸਥਾਨ ‘ਤੇ ਹੋਏ ਗ੍ਰਨੇਡ ਹਮਲੇ ਵਿੱਚ ਵੀ ਸ਼ਾਮਲ ਹੈ, ਜਿਸ ਵਿੱਚ ਕਈ ਲੋਕ ਜ਼ਖਮੀ ਹੋ ਗਏ ਸਨ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਿਕਰਮਜੀਤ ਨੇ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇੱਕ ਖੇਪ ਪ੍ਰਾਪਤ ਕੀਤੀ ਸੀ, ਜਿਸਦੀ ਵਰਤੋਂ ਪੰਜਾਬ ਵਿੱਚ ਸਨਸਨੀਖੇਜ਼ ਹਮਲੇ ਕਰਨ ਲਈ ਕੀਤੀ ਜਾਣੀ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਕੁੱਲ ਚਾਰ ਪਿਸਤੌਲ ਅਤੇ ਇੱਕ ਰਿਵਾਲਵਰ ਬਰਾਮਦ ਕੀਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।