ਚੰਡੀਗੜ੍ਹ, 9 ਨਵੰਬਰ, ਦੇਸ਼ ਕਲਿੱਕ ਬਿਓਰੋ :
ਅੰਤਿਮ ਸਸਕਾਰ ਤੋਂ ਵਾਪਸ ਆ ਰਹੇ ਇਕ ਪਰਿਵਾਰ ਨਾਲ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਮੈਂਬਰਾਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਹਰਿਆਣਾ ਦੇ ਝੱਜਰ ਵਿੱਚ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਹਾਦਸੇ ਵਿਚ ਤਿੰਨ ਦੀ ਮੌਤ ਹੋ ਗਈ ਅਤੇ ਇਕ ਹਾਦਸੇ ਵਾਲੀ ਥਾਂ ਉਤੇ ਖੜ੍ਹੀ ਲੜਕੀ ਕਾਰ ਟਕਰਾਉਣ ਕਾਰਨ ਜ਼ਖਮੀ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਹਸਨਪੁਰ ਅਤੇ ਰਾਈਆ ਵਿਚਕਾਰ ਝੱਜਰ-ਕੋਸਲੀ ਰੋਡ ਉਤੇ ਵਾਪਰਿਆ। ਦਿੱਲੀ ਦੇ ਰਹਿਣ ਵਾਲਾ ਇਕ ਪਰਿਵਾਰ ਪਿੰਡ ਝੱਗਦੌਲੀ ਵਿਖੇ ਇਕ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਗਿਆ ਸੀ। ਵਾਪਸ ਆਉਂਦੇ ਸਮੇਂ ਗੱਡੀ ਦਾ ਸੰਤੁਲਨ ਵਿਗੜਨ ਕਾਰਨ ਇਕ ਦਰੱਖਤ ਨਾਲ ਟਕਰਾ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਝੱਜਰ ਭੇਜ ਦਿੱਤਾ।




