ਮਾਨਸਾ, 9 ਨਵੰਬਰ, ਦੇਸ਼ ਕਲਿੱਕ ਬਿਓਰੋ :
ਮਾਨਸਾ ਜ਼ਿਲ੍ਹੇ ਵਿਚ ਅਵਾਰਾ ਪਸ਼ੂਆਂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਨੰਦਗੜ੍ਹ ਦੇ ਰਹਿਣ ਵਾਲੇ ਦੋ ਨੌਜਵਾਨ ਪਿੰਡ ਮੋਫਰ ਤੋਂ ਆਪਣੇ ਪਿੰਡ ਜਾ ਰਹੇ ਸਨ। ਰਸਤੇ ਵਿਚ ਉਨ੍ਹਾਂ ਦਾ ਮੋਟਰਸਾਈਕਲ ਕਿਸੇ ਅਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਹਾਦਸਾ ਵਾਪਰ ਗਿਆ। ਦੋਵਾਂ ਦੀ ਮੌਕੇ ਉਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ ਬਿੰਦਰ ਸਿੰਘ (ਦੋਵਾਂ ਦਾ ਨਾਮ ਇਕ ਹੀ ਸੀ) ਵਜੋਂ ਹੋਈ ਹੈ।
ਘਟਨਾ ਦਾ ਪਤਾ ਚਲਦਿਆਂ ਥਾਣਾ ਝੁਨੀਰ ਦੇ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਮੁਤਾਬਕ ਬਿੰਦਰ ਸਿੰਘ ਪੁੱਤਰ ਗਰੀਬ ਸਿੰਘ, ਬਿੰਦਰ ਸਿੰਘ ਪੁੱਤਰ ਅਜਾਇਬ ਸਿੰਘ ਦੀ ਮੌਤ ਹੋ ਗਈ ਹੈ। ਮ੍ਰਿਤਕ ਦੇਹਾਂ ਦੇ ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਨੂੰ ਪਰਿਵਾਰ ਹਵਾਲੇ ਕੀਤਾ ਗਿਆ, ਜਿੰਨਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ।




