ਲੁਧਿਆਣਾ, 9 ਨਵੰਬਰ: ਦੇਸ਼ ਕਲਿੱਕ ਬਿਊਰੋ:
ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪਰਿਵਾਰ ਨਾਲ ਲੁਧਿਆਣਾ ‘ਚ ਹਾਦਸਾ ਵਾਪਰਨ ਦੀ ਖਬਰ ਸ੍ਹਾਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਪੁੱਤਰ ਦਾ ਪੁੱਤ ਸਿਧਾਂਤ ਆਪਣੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਰਾਤ ਦੇ ਖਾਣੇ ਲਈ ਇੱਕ ਰੈਸਟੋਰੈਂਟ ਜਾ ਰਿਹਾ ਸੀ। ਜਦੋਂ ਉਹ ਲੁਧਿਆਣਾ ਦੇ ਦੰਡੀ ਸਵਾਮੀ ਰੋਡ ‘ਤੇ ਨੈਚੁਰਲ ਰੈਸਟੋਰੈਂਟ ‘ਚ ਪਹੁੰਚਣ ‘ਤੇ ਕਾਰ ਤੋਂ ਬਾਹਰ ਨਿਕਲ ਗਿਆ। ਜਦਕਿ ਪਰਿਵਾਰ ਦੇ ਮੈਂਬਰ ਅਜੇ ਕਾਰ ਦੇ ਅੰਦਰ ਹੀ ਬੈਠੇ ਹਨ, ਜਦ ਉਹ ਬਾਹਰ ਨਿਕਲਣ ਲੱਗੇ ਤਾਂ ਅਚਾਨਕ ਪਿੱਛੇ ਤੋਂ ਆ ਰਹੀ ਇੱਕ ਚਿੱਟੀ ਕਾਰ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਪਰਿਵਾਰ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰਿਆਂ ਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਦਸੇ ਵਿੱਚ ਸਾਬਕਾ ਡੀਜੀਪੀ ਦੇ ਪੁੱਤਰ ਸਿਧਾਂਤ ਦੀ ਕਾਰ ਦਾ ਪਿਛਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਟੱਕਰ ਮਾਰਨ ਵਾਲੀ ਕਾਰ ਦਾ ਹੁੱਡ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਦਸੇ ਤੋਂ ਬਾਅਦ ਸਿਧਾਂਤ ਨੇ ਪੁਲਿਸ ਸੂਚਿਤ ਕੀਤਾ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਬਾਕੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕਰ ਰਹੀ ਹੈ।




