ਸਾਬਕਾ ਸਰਪੰਚ ਤੇ ਆੜ੍ਹਤੀਏ ਦਾ ਗੋਲੀ ਮਾਰ ਕੇ ਕਤਲ

ਪੰਜਾਬ

ਬਿਆਸ, 23 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਬਿਆਸ ਵਿੱਚ ਅੱਜ ਦਿਨ ਦਿਹਾੜੇ ਮੋਟਰਸਾਈਕਲ ਉਤੇ ਸਵਾਰ ਲੋਕਾਂ ਨੇ ਗੋਲੀਆਂ ਮਾਰ ਕੇ ਇਕ ਆੜਤੀਏ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕੁਝ ਅਣਪਛਾਤਿਆ ਵਿਅਕਤੀਆਂ ਨੇ ਪਿੰਡ ਸਠਿਆਲਾ ਦੇ ਸਰਪੰਚ ਤੇ ਦਾਣਾ ਮੰਡੀ ਦੇ ਆੜ੍ਹਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ। ਮ੍ਰਿਤਕ ਦੀ ਪਹਿਚਾਣ ਗੁਰਦੀਪ ਸਿੰਘ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਬਾਈਕ ਸਵਾਰਾਂ ਹਮਲਾਵਰਾਂ ਨੇ ਆੜ੍ਹਤੀਏ ਉਤੇ ਕਰੀਬ 3 ਗੋਲੀਆਂ ਚਲਾਈਆਂ। ਜ਼ਖਮੀ ਹਾਲਤ ਵਿੱਚ ਗੁਰਦੀਪ ਸਿੰਘ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ।

ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

 

 

 

 

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।