ਪੰਜਾਬ ਯੂਨੀਵਰਸਿਟੀ ਜਾਂਦੇ ਕਿਸਾਨ ਪੁਲਿਸ ਨੇ ਰੋਕ, ਮੋਹਾਲੀ ’ਚ ਲੱਗਿਆ ਵੱਡਾ ਜਾਮ

ਪੰਜਾਬ

ਮੋਹਾਲੀ, 10 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਵਿਦਿਆਰਥੀ ਸਾਂਝੇ ਮੋਰਚੇ ਵੱਲੋਂ ਅੱਜ ਰੱਖੇ ਗਏ ਇਕੱਠ ਵਿਚ ਹਜ਼ਾਰਾਂ ਦੀ ਗਿਣਤੀ ਲੋਕ ਸ਼ਾਮਲ ਹੋਏ ਹਨ। ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਿਆ ਗਿਆ ਹੈ। ਕਿਸਾਨਾ ਨੇ ਮੋਹਾਲੀ ਦੇ ਫੇਜ਼ 6 ਕਿਸਾਨਾਂ ਨੂੰ ਰੋਕੇ ਜਾਣ ਕਾਰਨ ਕਈ ਕਿਲੋਮੀਟਰ ਤੱਕ ਜਾਮ ਲਗ ਗਿਆ।

ਪੁਲਿਸ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਫੇਜ਼-6 ਦੇ ਨੇੜੇ ਬੈਰੀਕੇਡ ਲਗਾਏ ਹਨ। ਚੰਡੀਗੜ੍ਹ ਵਿੱਚ ਵਾਹਨਾਂ ਦੇ ਦਾਖਲੇ ‘ਤੇ ਪਾਬੰਦੀ ਲਗਾਈ ਗਈ ਹੈ। ਪੁਲਿਸ ਵੱਲੋਂ ਸੜਕ ਨੂੰ ਰੋਕਣ ਲਈ ਟਰੱਕਾਂ ਅਤੇ ਬੱਸਾਂ ਦੀ ਵਰਤੋਂ ਕਰਦੇ ਹੋਏ ਬੈਰੀਕੇਡ ਲਗਾਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।