ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਦੋ ਤਸਕਰ ਕਾਬੂ 

ਪੰਜਾਬ

ਫਿਰੋਜ਼ਪੁਰ, 11 ਨਵੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਪੁਲਿਸ ਨੇ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਦੋ ਮੁਲਜ਼ਮਾਂ, ਗੁਰਪ੍ਰੀਤ ਸਿੰਘ ਉਰਫ਼ ਗੋਰੀ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਨੂੰ ਗ੍ਰਿਫ਼ਤਾਰ ਕੀਤਾ।

ਫਿਰੋਜ਼ਪੁਰ ਪੁਲਿਸ ਨੇ ਮੁਲਜ਼ਮਾਂ ਤੋਂ ਛੇ ਗਲੌਕ 9mm ਪਿਸਤੌਲ, ਚਾਰ ਮੈਗਜ਼ੀਨ ਅਤੇ ਚਾਰ ਕਾਰਤੂਸ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਕਰਮਜੀਤ ਸਿੰਘ ਦੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਪਾਕਿਸਤਾਨੀ ਤਸਕਰ ਨਾਲ ਸਿੱਧੇ ਸਬੰਧ ਸਨ। ਉਸਦੇ ਖੁਲਾਸੇ ‘ਤੇ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋ ਹੋਰ ਗਲੌਕ ਪਿਸਤੌਲ ਬਰਾਮਦ ਕੀਤੇ।

ਉਸਨੇ ਆਪਣੇ ਪਾਕਿਸਤਾਨੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਸਥਾਨਕ ਸੰਪਰਕਾਂ ਨੂੰ ਹਥਿਆਰ ਸਪਲਾਈ ਕਰਨ ਦੀ ਗੱਲ ਵੀ ਕਬੂਲ ਕੀਤੀ। ਉਸਦੀ ਗ੍ਰਿਫ਼ਤਾਰੀ ਨੇ ਸਰਹੱਦ ਪਾਰ ਨੈੱਟਵਰਕ ਤੋਂ AK-47 ਰਾਈਫਲਾਂ ਦੀ ਖਰੀਦ ਨਾਲ ਸਬੰਧਤ ਇੱਕ ਪੁਰਾਣੇ ਮਾਮਲੇ ਦਾ ਪਤਾ ਲਗਾਉਣ ਵਿੱਚ ਵੀ ਮਦਦ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।