ਚੰਡੀਗੜ੍ਹ, 12 ਨਵੰਬਰ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਰਿਪੋਰਟਾਂ ਅਨੁਸਾਰ, ਪੰਜਾਬ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਇੱਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਜੋਂ ਹੋਈ ਹੈ, ਜੋ ਕਿ ਬਟਾਲਾ ਦਾ ਰਹਿਣ ਵਾਲਾ ਹੈ। ਮੁਲਜ਼ਮ ਤੋਂ ਦੋ ਪਿਸਤੌਲ, ਤਿੰਨ ਮੈਗਜ਼ੀਨ ਅਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਇੱਕ ਵਿਦੇਸ਼ੀ ਹੈਂਡਲਰ, ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਿਹਾ ਸੀ ਅਤੇ ਉਸਦਾ ਅਪਰਾਧਿਕ ਰਿਕਾਰਡ ਹੈ। ਬਟਾਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।




