ਬਟਾਲਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਰਗਰਮ ਮੈਂਬਰ ਗ੍ਰਿਫ਼ਤਾਰ; ਦੋ ਆਧੁਨਿਕ ਪਿਸਤੌਲ ਬਰਾਮਦ

ਪੰਜਾਬ
  • ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ : ਡੀਜੀਪੀ ਗੌਰਵ ਯਾਦਵ
  • ਅਸਲਾ ਐਕਟ,ਚੋਰੀ,ਠੱਗੀ ਆਦਿ ਮਾਮਲਿਆਂ ਵਿੱਚ ਸ਼ਾਮਲ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ

ਚੰਡੀਗੜ੍ਹ/ਬਟਾਲਾ, 12 ਨਵੰਬਰ: ਦੇਸ਼ ਕਲਿੱਕ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਬਟਾਲਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੱਗੂ ਭਗਵਾਨਪੁਰੀਆ ਗੈਂਗ ਦੇ ਇੱਕ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਦੇ ਕਬਜ਼ੇ ਚੋਂ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ ਉਜਾਗਰ ਨਗਰ , ਬਟਾਲਾ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ ਜ਼ੇਗਾਨਾ ਪਿਸਤੌਲ ਸਮੇਤ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਅਤੇ ਇੱਕ .30 ਬੋਰ ਪਿਸਤੌਲ ਸਮੇਤ ਦੋ ਮੈਗਜ਼ੀਨ ਤੇ 13 ਜਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ `ਤੇ ਕੰਮ ਕਰਦਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।