ਮੋਹਾਲੀ, 13 ਨਵੰਬਰ, ਦੇਸ਼ ਕਲਿਕ ਬਿਊਰੋ :
ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਦਿੱਲੀ ਬੰਬ ਧਮਾਕੇ ਦੇ ਮਾਮਲੇ ਵਿੱਚ ਬੀਤੇ ਦਿਨੀ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਚਾਰ ਤੋਂ ਪੰਜ ਥਾਵਾਂ ‘ਤੇ ਛਾਪੇਮਾਰੀ ਕੀਤੀ। ਸੂਤਰਾਂ ਅਨੁਸਾਰ, ਐਨਆਈਏ ਨੇ ਨਯਾਗਾਓਂ ਤੋਂ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਨਆਈਏ ਅਧਿਕਾਰੀਆਂ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਕੁਝ ਮਹੱਤਵਪੂਰਨ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਜ਼ਬਤ ਕੀਤੇ ਗਏ ਹਨ। ਇਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਅਨੁਸਾਰ, ਐਨਆਈਏ ਇਸ ਮਾਮਲੇ ਵਿੱਚ ਹੋਰ ਸੁਰੱਖਿਆ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਏਜੰਸੀ ਨੂੰ ਕੁਝ ਸ਼ੱਕੀ ਅੱਤਵਾਦੀ ਸੰਗਠਨਾਂ ਦੇ ਕਾਰਕੁਨਾਂ ਦੀ ਗਤੀਵਿਧੀ ਬਾਰੇ ਵੀ ਜਾਣਕਾਰੀ ਮਿਲੀ ਹੈ।




