ਤਰਨਤਾਰਨ, 14 ਨਵੰਬਰ, ਦੇਸ਼ ਕਲਿਕ ਬਿਊਰੋ :
ਆਮ ਆਦਮੀ ਪਾਰਟੀ (ਆਪ) ਨੇ ਤਰਨਤਾਰਨ ਵਿਧਾਨ ਸਭਾ ਸੀਟ ਜਿੱਤ ਲਈ ਹੈ। ਆਪ ਉਮੀਦਵਾਰ ਹਰਮੀਤ ਸੰਧੂ ਨੇ 12,091 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ, ਕੁੱਲ 42,649 ਵੋਟਾਂ ਪ੍ਰਾਪਤ ਕੀਤੀਆਂ। ਹਰਮੀਤ ਸੰਧੂ ਵਿਧਾਇਕ ਚੁਣੇ ਗਏ ਹਨ। ਇਸ ਦਾ ਰਸਮੀ ਐਲਾਨ ਜਲਦੀ ਹੀ ਕੀਤਾ ਜਾਵੇਗਾ।




