ਗਿੱਦੜਬਾਹਾ, 15 ਨਵੰਬਰ 2025, ਦੇਸ਼ ਕਲਿੱਕ ਬਿਓਰੋ :
ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਭਰਾ ਸੰਦੀਪ ਸਿੰਘ ਸੰਨੀ ਢਿੱਲੋ ਵੱਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਗਿੱਦੜਬਾਹਾ ਵਿਖੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਭਗ 20 ਲੱਖ ਰੁਪਏ ਦੇ ਚੈੱਕ ਪੰਚਾਇਤਾਂ ਨੂੰ ਤਕਸੀਮ ਕੀਤੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਲਗਾਤਰ ਕੰਮ ਕਰ ਰਹੀ ਹੈ ਅਤੇ ਹਰ ਪਿੰਡ ਵਿੱਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਗਿੱਦੜਬਾਹਾ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਪਿੰਡ ਮਧੀਰ, ਕੋਟਭਾਈ, ਗੁਰੂਸਰ, ਚੋਟੀਆਂ, ਬੁੱਟਰ ਬਖੂਆ, ਬਾਦੀਆਂ ਅਤੇ ਕੋਟਲੀ ਅਬਲੂ ਵਿਖੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਤੇਜੀ ਨਾਲ ਹੋ ਰਹੇ ਹਨ ਅਤੇ ਅੱਗੇ ਵੀ ਇਹ ਉਪਰਾਲੇ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਕਿਰਪਾਲ ਸਿੰਘ ਐਡਵੋਕੇਟ, ਗੁਰਵਿੰਦਰ ਸਿੰਘ ਜੋਨ ਇੰਚਾਰਜ, ਨਵੀ ਬਰਾੜ ਬਲਾਕ ਪ੍ਰਧਾਨ, ਸ਼ਿਵਰਾਜ ਸਿੰਘ ਦੂਹੇਵਾਲਾ ਜੋਨ ਇੰਚਾਰਜ, ਤਜਿੰਦਰ ਥੇੜੀ ਜੋਨ ਇੰਚਾਰਜ, ਹਲਕਾ ਗਿੱਦੜਬਾਹਾ ਦੇ ਸੰਗਠਨ ਇੰਚਾਰਜ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਕਿਰਨਪਾਲ ਸਿੰਘ ਤੋਂ ਇਲਾਵਾ ਬੀਡੀਪੀਓ ਦਫਤਰ ਦੇ ਕਰਮਚਾਰੀ ਅਤੇ ਅਧਿਕਾਰੀ ਹਾਜ਼ਰ ਸਨ।




