ਪੰਜਾਬ ਕੈਬਨਿਟ ਵੱਲੋਂ BBMB ‘ਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਸਿਰਜਣ ਲਈ ਹਰੀ ਝੰਡੀ

ਪੰਜਾਬ

ਚੰਡੀਗੜ੍ਹ 15 ਨਵੰਬਰ: ਦੇਸ਼ ਕਲਿੱਕ ਬਿਊਰੋ:

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਈ। ਮੰਤਰੀ ਮੰਡਲ ਨੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਐਮ.ਬੀ.ਬੀ.) ਵਿੱਚ ਤਾਇਨਾਤ ਕੀਤੇ ਜਾਣ ਵਾਲੇ 2458 ਕਰਮਚਾਰੀਆਂ ਦਾ ਵੱਖਰਾ ਕਾਡਰ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ। ਇਹ ਦੇਖਿਆ ਗਿਆ ਕਿ ਬੀ.ਬੀ.ਐਮ.ਬੀ. ਵਿੱਚ ਵੱਡੀ ਗਿਣਤੀ ਵਿੱਚ ਪੰਜਾਬ ਕੋਟੇ ਦੀਆਂ ਅਸਾਮੀਆਂ ਖਾਲੀ ਹਨ, ਜਿਸ ਕਾਰਨ ਬੋਰਡ ਨੇ ਆਪਣੇ ਕਾਡਰ ਨਾਲ ਪੰਜਾਬ ਕੋਟੇ ਦੀਆਂ ਅਸਾਮੀਆਂ ਭਰ ਲਈਆਂ। ਮੰਤਰੀ ਮੰਡਲ ਨੇ ਵੱਖ-ਵੱਖ ਵਿਭਾਗਾਂ ਵਾਸਤੇ ਇਸ ਭਰਤੀ ਲਈ 2458 ਅਸਾਮੀਆਂ ਸਿਰਜਣ ਅਤੇ ਵੱਖ-ਵੱਖ ਵਿਭਾਗਾਂ ਦੀਆਂ ਅਸਾਮੀਆਂ ਦੇ ਸਬੰਧ ਵਿੱਚ ਨਿਯਮ ਅਪਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।