ਤਰਨਤਾਰਨ, 15 ਨਵੰਬਰ: ਦੇਸ਼ ਕਲਿੱਕ ਬਿਊਰੋ:
ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਦਿਲਪ੍ਰੀਤ ਸਿੰਘ ਵੱਜੋਂ ਹੋਈ ਹੈ। ਉਹ ਤਰਨਤਾਰਨ ਜ਼ਿਲ੍ਹੇ ਦੇ ਝਬਾਲ ਪਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਮਨਜੀਤ ਸਿੰਘ ਢਿੱਲੋਂ ਇੱਕ ਪੁਲਿਸ ਅਧਿਕਾਰੀ ਹਨ।
ਦਿਲਪ੍ਰੀਤ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਕੈਨੇਡਾ ਵਿੱਚ ਉਸ ਦੀ ਮੌਤ ਇੱਕ ਸੜਕ ਹਾਦਸੇ ਵਿੱਚ ਹੋਈ ਹੈ। ਉਹ ਛੇ ਸਾਲ ਪਹਿਲਾਂ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ ਅਤੇ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਟਰੱਕ ਚਲਾਉਣਾ ਸ਼ੁਰੂ ਕਰ ਦਿੱਤਾ ਸੀ। ਪੁਲਿਸ ਅਧਿਕਾਰੀ ਸਲਵਿੰਦਰ ਸਿੰਘ ਅਤੇ ਡਾ. ਸੋਨੂੰ ਝਬਾਲ ਨੇ ਦੱਸਿਆ ਕਿ ਦਿਲਪ੍ਰੀਤ ਸਿੰਘ ਕੱਲ੍ਹ ਰਾਤ ਬਰੈਂਪਟਨ ਜਾ ਰਿਹਾ ਸੀ। ਰਸਤੇ ਵਿੱਚ ਅਚਾਨਕ ਸੜਕ ‘ਤੇ ਖੜ੍ਹੇ ਦੂਜੇ ਟਰੱਕ ਨਾਲ ਟਕਰਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਦਿਲਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਦਿਲਪ੍ਰੀਤ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸਦੇ ਮਾਪੇ ਹਾਲ ਹੀ ਵਿੱਚ ਉਸਨੂੰ ਕੈਨੇਡਾ ਮਿਲ ਕੇ ਆਏ ਸਨ।




