ਪੰਜਾਬ ਯੂਨੀਵਰਸਿਟੀ ’ਚ ਪ੍ਰਦਰਸ਼ਨ ਮੌਕੇ ਗੇਟ ਤੋੜਕੇ ਜਾਣ ਵਾਲਿਆਂ ਖਿਲਾਫ FIR ਦਰਜ

ਪੰਜਾਬ

ਚੰਡੀਗੜ੍ਹ, 16 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਵੱਲੋਂ 10 ਨਵੰਬਰ ਨੂੰ ਕੀਤੇ ਗਏ ਪ੍ਰਦਰਸ਼ਨ ਵਿਚ ਗੇਟ ਤੋੜ ਕੇ ਸ਼ਾਮਲ ਹੋਣ ਵਾਲਿਆ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਪੁਲਿਸ ਵੱਲੋਂ ਐਸ ਆਈ ਦੇ  ਬਿਆਨਾਂ ਉਤੇ ਮਾਮਲਾ ਦਰਜ ਕੀਤਾ ਗਿਆ ਹੈ। ਸੈਕਟਰ 31 ਥਾਣੇ ਵਿਚ ਤੈਨਾਤ SI ਪ੍ਰਤਿਭਾ ਨੇ ਆਪਣੇ ਬਿਆਨ ਦਰਜ ਕਰਵਾਏ ਹਨ ਕਿ ਉਹ ਯੂਨੀਵਰਸਿਟੀ ਵਿਚ ਤੈਨਾਤ ਪੁਲਿਸ ਬਲ ਨੇ ਪ੍ਰਦਰਸ਼ਨ ਕਾਰੀਆਂ ਨੂੰ ਕੰਟਰੋਨ ਕਰਨ ਲਈ ਪੂਰੀ ਕੋਸ਼ਿਸ਼ ਕੀਤੀ, ਪ੍ਰੰਤੂ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਅਤੇ ਬਾਹਰੀ ਲੋਕਾਂ ਨੇ ਜਬਰਦਸਤੀ ਅੰਦਰ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਨਾਲ ਹੱਥੋਂ ਪਾਈ ਤੱਕ ਕਰ ਦਿੱਤੀ। ਪੁਲਿਸ ਅਨੁਸਾਰ ਪ੍ਰਦਰਸ਼ਨ ਵਿਚ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਵਿਦਿਆਰਥੀ, ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਹੋਰ ਸੰਗਠਨਾਂ ਦੇ ਲੋਕ ਸ਼ਾਮਲ ਸਨ।

ਰਿਪੋਰਟ ਵਿਚ ਦੱਸਿਆ ਗਿਆ ਕਿ ਪੁਲਿਸ ਵਾਰ ਵਾਰ ਭੀੜ ਨੂੰ ਸਮਝਾਉਂਦੀ ਰਹੀ, ਯੂਨੀਵਰਸਿਟੀ ਕੈਂਪਸ ਵਿਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਜ਼ਰੂਰੀ ਹੈ, ਪ੍ਰੰਤੂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਦੀ ਗੱਲ ਨਹੀਂ ਮੰਨੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਗੇਟ ਨੰਬਰ 1 ਦਾ ਜ਼ਿੰਦਾ ਤੋੜ ਦਿੱਤਾ ਅਤੇ ਬੈਰੀਕੇਡ ਹਟਾ ਕੇ ਅੰਦਰ ਦਾਖਲ ਹੋਣ ਦੀ ਕੋਸ਼ਿ ਸ਼ਕੀਤੀ। ਇਸ ਮੌਕੇ ਪੁਲਿਸ ਕਰਮਚਾਰੀਆਂ ਨਾਲ ਹੱਥੋਂ ਮੁੱਕੀ ਵੀ ਹੋਈ। ਜਿਸ ਵਿਚ ਐਸਪੀ ਸੌਂਧੀ, ਇੰਸਪੈਕਟਰ ਰੋਹਿਤ ਕੁਮਾਰ, ਐਸ ਆਰ ਸੀਟੀ ਵਿਪਿਨ ਸ਼ਰਮਾ ਤੇ ਹੋਰ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ਼, ਵੀਡੀਓ ਅਤੇ ਫੋਟੋਆਂ ਦੀ ਮਦਦ ਨਾਲ ਪ੍ਰਦਰਸ਼ਨ ਵਿਚ ਸ਼ਾਮਲ ਲੋਕਾਂ ਦੀ ਪਹਿਚਾਣ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।