ਜ਼ਮੀਨੀ ਵਿਵਾਦ ਦੇ ਚਲਦਿਆਂ ਭਤੀਜੇ ਵੱਲੋਂ ਚਾਚੇ ਦਾ ਕਤਲ

ਪੰਜਾਬ

ਪਟਿਆਲਾ, 16 ਨਵੰਬਰ, ਦੇਸ਼ ਕਲਿੱਕ ਬਿਓਰੋ :

ਪਟਿਆਲਾ ਜ਼ਿਲ੍ਹੇ ਵਿੱਚ ਜ਼ਮੀਨੀ ਵਿਵਾਦ ਦੇ ਚਲਦਿਆਂ ਭਤੀਜੇ ਨੇ ਆਪਣੇ ਚਾਚੇ ਦਾ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ ਦੇ ਨੇੜਲੇ ਪਿੰਡ ਲੋਚਮਾ ਵਿੱਚ ਦੋ ਪਰਿਵਾਰਾਂ ਵਿਚ ਜ਼ਮੀਨੀ ਵਿਵਾਦ ਚਲ ਰਿਹਾ ਸੀ। ਹੁਣ ਵਿਵਾਦ ਐਨਾ ਵਧ ਗਿਆ ਕਿ ਭਤੀਜੇ ਗੁਰਜੰਟ ਸਿੰਘ ਨੇ ਚਾਚੇ ਬਹਾਦਰ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਸ ਘਟਨਾ ਸਬੰਧੀ ਥਾਣਾ ਗੰਡਾ ਖੇੜੀ ਦੇ ਮੁਖੀ ਜੈਦੀਪ ਸ਼ਰਮਾ ਨੇ ਦੱਸਿਆ ਕਿ ਬਹਾਦਰ ਸਿੰਘ ਦੀ ਮੌਤ ਮਾਮਲੇ ਵਿਚ ਗੁਰਜੰਟ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਕਿ ਛੇਤੀ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।