- ਪਰਿਵਾਰ ਨੇ ਤਿਆਰੀਆਂ ਕੀਤੀਆਂ ਸ਼ੁਰੂ
ਮੁੰਬਈ, 16 ਨਵੰਬਰ: ਦੇਸ਼ ਕਲਿੱਕ ਬਿਊਰੋ :
ਬਾਲੀਵੁੱਡ ਦੇ ਦਿੱਗਜ ਅਦਾਕਾਰ ਧਰਮਿੰਦਰ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਹੋ ਰਿਹਾ ਹੈ। ਸੂਤਰਾਂ ਅਨੁਸਾਰ, ਉਹ ਪਹਿਲਾਂ ਨਾਲੋਂ ਬਿਹਤਰ ਹਨ ਅਤੇ ਜਲਦੀ ਅਤੇ ਪੂਰੀ ਤਰ੍ਹਾਂ ਠੀਕ ਹੋ ਜਾਣਗੇ। ਉਨ੍ਹਾਂ ਦਾ ਪਰਿਵਾਰ ਅਤੇ ਮੈਡੀਕਲ ਟੀਮ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਹੀ ਹੈ।
ਅੱਗੇ ਇਹ ਵੀ ਦੱਸ ਦਈਏ ਕਿ ਅਗਲੇ ਮਹੀਨੇ 8 ਦਸੰਬਰ ਨੂੰ ਧਰਮਿੰਦਰ ਦਾ 90ਵਾਂ ਜਨਮਦਿਨ ਦਿਨ ਹੈ। ਜਿਸ ਨੂੰ ਦਿਓਲ ਪਰਿਵਾਰ ਸ਼ਾਨਦਾਰ ਢੰਗ ਮਨਾਏਗਾ। ਜਿਸ ਦੇ ਲਈ ਪਰਿਵਾਰ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ। ਉੱਥੇ ਹੀ ਬਾਲੀਵੁੱਡ ਦੇ ਹੀ-ਮੈਨ ਵਜੋਂ ਜਾਣੇ ਜਾਂਦੇ ਧਰਮਿੰਦਰ ਦੀ ਇਸ ਸਾਲ ਇੱਕ ਵੱਡੀ ਫਿਲਮ ਵੀ ਰਿਲੀਜ਼ ਹੋਣ ਵਾਲੀ ਹੈ, ਜੋ ਇਸ ਜਸ਼ਨ ਨੂੰ ਦੁੱਗਣਾ ਕਰ ਦੇਵੇਗੀ।
ਧਰਮਿਦਰ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਅਕਤੂਬਰ ਵਿੱਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ‘ਤੇ ਉਹ ਵੈਂਟੀਲੇਟਰ ‘ਤੇ ਸਨ, ਦੋ ਦਿਨ ਹਸਪਤਾਲ ‘ਚ ਦਾਖਲ ਰਹਿਣ ਮਗਰੋਂ ਪਰਿਵਾਰ ਨੇ ਉਨ੍ਹਾਂ ਨੂੰ ਛੁੱਟੀ ਦਵਾ ਲਈ ਸੀ, ਉਦੋਂ ਤੋਂ ਹੀ ਉਨ੍ਹਾਂ ਦਾ ਘਰ ‘ਚ ਇਲਾਜ ਚੱਲ ਰਿਹਾ ਹੈ ਅਤੇ ਪਰਿਵਾਰ ਅਤੇ ਮੈਡੀਕਲ ਟੀਮ ਉਨ੍ਹਾਂ ਦੀ ਪੂਰੀ ਦੇਖਭਾਲ ਕਰ ਰਹੀ ਹੈ।




