Breaking News : ਸਾਊਦੀ ਅਰਬ ‘ਚ ਹਜ ਯਾਤਰੀਆਂ ਨਾਲ ਵਾਪਰਿਆ ਹਾਦਸਾ, 40 ਤੋਂ ਵੱਧ ਭਾਰਤੀਆਂ ਦੀ ਮੌਤ

ਕੌਮਾਂਤਰੀ ਚੰਡੀਗੜ੍ਹ ਪੰਜਾਬ ਰਾਸ਼ਟਰੀ

ਰਿਆਧ, 17 ਨਵੰਬਰ, ਦੇਸ਼ ਕਲਿਕ ਬਿਊਰੋ :

ਸਊਦੀ ਅਰਬ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 40 ਤੋਂ ਵੱਧ ਭਾਰਤੀ ਨਾਗਰਿਕਾਂ ਦੇ ਮਾਰੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਹਜ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਦੀ ਤੇਲ ਵਾਲੇ ਟੈਂਕਰ ਨਾਲ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਵਾਹਨਾਂ ਵਿੱਚ ਅੱਗ ਲੱਗ ਗਈ ਅਤੇ ਬਹੁਤ ਸਾਰੇ ਯਾਤਰੀਆਂ ਨੂੰ ਬਚਣ ਦਾ ਮੌਕਾ ਨਹੀਂ ਮਿਲਿਆ।

ਸਥਾਨਕ ਅਧਿਕਾਰੀਆਂ ਅਤੇ ਰੈਸਕਿਊ ਟੀਮਾਂ ਨੇ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ। ਜ਼ਖ਼ਮੀ ਯਾਤਰੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।