ਚੰਡੀਗੜ੍ਹ, 18 ਨਵੰਬਰ, ਦੇਸ਼ ਕਲਿਕ ਬਿਊਰੋ :
ਸੜਕ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ, ਸੀਐਮ ਫਲਾਇੰਗ ਸਕੁਐਡ ਨੇ ਵੱਡੀ ਕਾਰਵਾਈ ਕੀਤੀ। ਮਾਰਕੀਟ ਕਮੇਟੀ ਭੀਖੀ ਦੇ ਮਾਖਾ ਚਾਹਲ ਵਿਸ਼ੇਸ਼ ਲਿੰਕ ਸੜਕ ਦੇ ਅਚਨਚੇਤ ਨਿਰੀਖਣ ਦੌਰਾਨ, ਨਿਰਮਾਣ ਵਿੱਚ ਨੁਕਸ ਪਾਏ ਗਏ।
ਪੰਜਾਬ ਮੰਡੀ ਬੋਰਡ ਦੇ ਜੇਈ ਗੁਰਪ੍ਰੀਤ ਸਿੰਘ ਨੂੰ ਸੜਕ ਨਿਰਮਾਣ ਦੀ ਮਾੜੀ ਗੁਣਵੱਤਾ ਕਾਰਨ ਬਰਖਾਸਤ ਕਰ ਦਿੱਤਾ ਗਿਆ ਹੈ। ਉਪ-ਮੰਡਲ ਅਧਿਕਾਰੀ ਚਮਕੌਰ ਸਿੰਘ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਹੈ। ਐਸਡੀਓ ਦੇ ਅਧਿਕਾਰ ਖੇਤਰ ਅਧੀਨ ਸਾਰੇ ਕੰਮ ਤੁਰੰਤ ਪ੍ਰਭਾਵ ਨਾਲ ਵਾਪਸ ਲੈ ਲਏ ਗਏ ਹਨ। ਪੰਜਾਬ ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਸੂਬੇ ਵਿੱਚ ਸੜਕ ਨਿਰਮਾਣ ਕਾਰਜਾਂ ਵਿੱਚ ਭ੍ਰਿਸ਼ਟਾਚਾਰ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।




