ਅੰਮ੍ਰਿਤਸਰ, 18 ਨਵੰਬਰ, ਦੇਸ਼ ਕਲਿਕ ਬਿਊਰੋ :
ਅੱਜ ਮੰਗਲਵਾਰ ਸਵੇਰੇ ਅੰਮ੍ਰਿਤਸਰ ਦੇ ਬੱਸ ਸਟੈਂਡ ‘ਤੇ ਇੱਕ ਟਰਾਂਸਪੋਰਟ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸਨੂੰ ਚਾਰ ਗੋਲੀਆਂ ਲੱਗੀਆਂ।
ਗੋਲੀਬਾਰੀ ਕਾਰਨ ਯਾਤਰੀਆਂ ਵਿੱਚ ਭਗਦੜ ਮਚ ਗਈ। ਪੁਲਿਸ ਨੇ ਮੌਕੇ ਤੋਂ ਛੇ ਗੋਲੀਆਂ ਦੇ ਖੋਲ ਬਰਾਮਦ ਕੀਤੇ ਹਨ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ।
ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਝਗੜਾ ਇਸ ਗੱਲ ‘ਤੇ ਸੀ ਕਿ ਪਹਿਲਾਂ ਸਵਾਰੀਆਂ ਨੂੰ ਕੌਣ ਚੁੱਕਦਾ ਹੈ। ਗੋਲੀਬਾਰੀ ਤੋਂ ਬਾਅਦ ਮੁਲਜ਼ਮ ਕਰਮਚਾਰੀ ਭੱਜ ਗਿਆ, ਅਤੇ ਉਸਦੀ ਭਾਲ ਤੇਜ਼ ਕਰ ਦਿੱਤੀ ਗਈ ਹੈ।




