‘ਆਪ’ ਵਿਧਾਇਕ ਖਿਲਾਫ ਵਕੀਲਾਂ ਨੇ ਕੀਤੀ ਸੜਕ ਜਾਮ, ਵਿੱਤ ਮੰਤਰੀ ਕਾਫਲਾ ਰੋਕ ਕੇ ਗੱਲ ਕਰਨ ਪਹੁੰਚੇ

ਪੰਜਾਬ

ਸੰਗਰੂਰ, 20 ਨਵੰਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਵਿੱਚ ਵਕੀਲਾਂ ਵੱਲੋਂ ਆਮ ਆਦਮੀ ਪਾਰਟੀ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਸੜਕ ਜਾਮ ਕੀਤੀ ਜਾ ਰਹੀ ਹੈ। ਸੰਗਰੂਰ ਵਿਚ ਇਕ ਜਾਇਦਾਦ ਦੇ ਮਾਮਲੇ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ ਉਤੇ ਦੋਸ਼ ਲਗਾਏ ਕਿ ਉਨ੍ਹਾਂ ਵੱਲੋਂ ਇਕ ਧਿਰ ਦੀ ਮਦਦ ਕੀਤੀ ਜਾ ਰਹੀ ਹੈ। ਸੰਗਰੂਰ ਵਿਚ ਇਕ ਜਾਇਦਾਦ ਨੂੰ ਲੈ ਕੇ ਵਿਵਾਦ ਚਲਦਾ ਹੈ। ਵਕੀਲਾਂ ਨੇ ਦੋਸ਼ ਲਗਾਇਆ ਕਿ ਵਿਧਾਇਕ ਭਰਾਜ ਦੀ ਮਦਦ ਨਾਲ ਵਕੀਲ ਦੇ ਪਲਾਟ ਵਿਚ ਕੰਧ ਕੱਢੀ ਜਾ ਰਹੀ ਹੈ। ਵਕੀਲਾਂ ਵੱਲੋਂ ਲੁਧਿਆਣਾ ਦਿੱਲੀ ਹਾਈਵੇ ਨੂੰ ਕੀਤਾ ਗਿਆ। ਇਸ ਮੌਕੇ ਕੋਲ ਦੀ ਲੰਘ ਰਹੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਆਪਣਾ ਕਾਫਲਾ ਰੋਕ ਕੇ ਪ੍ਰਦਰਸ਼ਨਕਾਰੀਆਂ ਵਕੀਲਾਂ ਨਾਲ ਗੱਲ ਕਰਨ ਪਹੁੰਚੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੈਂ ਇਕ ਪ੍ਰੋਗਰਾਮ ਵਿਚ ਹਿੱਸਾ ਲੈ ਕੇ ਵਾਪਸ ਆ ਰਿਹਾ ਹੈ। ਇਸ ਮਸਲੇ ਦਾ ਬੈਠ ਕੇ ਗੱਲ ਕਰਕੇ ਹੱਲ ਕਰਦੇ ਹਾਂ। ਵਕੀਲਾਂ ਨੇ ਕਿਹਾ ਕਿ ਵਿਧਾਇਕ ਸਾਡੀ ਗੱਲ ਸੁਣਨ ਲਈ ਤਿਆਰ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡਾ ਮਸਲਾ ਹੱਲ ਨਹੀਂ ਕੀਤਾ ਜਾ ਰਿਹਾ।

ਦੂਜੇ ਪਾਸੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੇਰਾ ਇਸ ਮਾਮਲੇ ਵਿਚ ਕੁਝ ਲੈਣ ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਨੂੰ ਜਾਣ ਬੁੱਝ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਵਕੀਲਾਂ ਨੂੰ ਕਿਹਾ ਕਿ ਇਸ ਨੂੰ ਰਾਜਨੀਤਿਕ ਰੰਗਤ ਨਾ ਦਿੱਤੀ ਜਾਵੇ। ਮੈਂ ਕਿਸੇ ਵੀ ਧਿਰ ਦੀ ਮਦਦ ਨਹੀਂ ਕਰ ਰਹੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।