ਚੰਡੀਗੜ੍ਹ, 21 ਨਵੰਬਰ, ਦੇਸ਼ ਕਲਿੱਕ ਬਿਓਰੋ :
ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਚਲਾਏ ਜਾ ਰਹੇ ਸੰਘਰਸ਼ ਵਿਚ ਗਾਇਕ ਹਰਫ਼ ਚੀਮਾ ਪਹੁੰਚੇ। ਰਾਤ ਨੂੰ ਪਹੁੰਚੇ ਹਰਫ਼ ਚੀਮਾ ਨੇ ਗੀਤ ਵੀ ਗਾਏ।
ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਸੈਨੇਟ ਦੀਆਂ ਚੋਣਾਂ ਕਰਾਉਣ ਨੂੰ ਲੈ ਕੇ ਵਿਦਿਆਰਥੀਆਂ ਵੱਲੋਂ ਪਿਛਲੇ ਦਿਨਾਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਜੇਕਰ 25 ਨਵੰਬਰ ਤੱਕ ਸੈਨੇਟ ਦੀਆਂ ਚੋਣਾਂ ਦਾ ਐਲਾਨ ਨਹੀਂ ਕੀਤਾ ਜਾਂਦਾ ਤਾਂ 26 ਨਵੰਬਰ ਤੋਂ ਤਿੱਖੇ ਸੰਘਰਸ਼ ਦਾ ਸੱਦਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ 10 ਨਵੰਬਰ ਨੂੰ ਯੂਨੀਵਰਸਿਟੀ ਵਿੱਚ ਬਹੁਤ ਵੱਡਾ ਇਕੱਠ ਕੀਤਾ ਗਿਆ ਸੀ। ਇਸ ਦਿਨ ਪੰਜਾਬ ਭਰ ਚੋਂ ਹਜ਼ਾਰਾਂ ਦੀ ਗਿਣਤੀ ਲੋਕਾਂ ਨੇ ਪੁਲਿਸ ਦੀਆਂ ਸਾਰੀਆਂ ਰੋਕਾਂ ਤੋੜਦੇ ਹੋਏ ਯੂਨੀਵਰਸਿਟੀ ਵਿਖੇ ਸੰਘਰਸ਼ ਵਿਚ ਹਿੱਸਾ ਲਿਆ ਸੀ।




