ਵਿਜੀਲੈਂਸ ਵਲੋਂ ਬਟਾਲਾ ਦੇ SDM ਦੀ ਸਰਕਾਰੀ ਰਿਹਾਇਸ਼ ‘ਤੇ ਰੇਡ, ਨਕਦੀ ਮਿਲਣ ਦੀ ਖ਼ਬਰ 

ਚੰਡੀਗੜ੍ਹ ਪੰਜਾਬ

ਬਟਾਲਾ, 21 ਨਵੰਬਰ, ਬੰਟੀ :

ਬੀਤੀ ਦੇਰ ਰਾਤ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਪੀ.ਸੀ.ਐਸ. ਵਿਕਰਮਜੀਤ ਸਿੰਘ ਪਾਂਧੇ ਐਸ.ਡੀ.ਐਮ. ਬਟਾਲਾ ਦੀ ਸਰਕਾਰੀ ਰਿਹਾਇਸ਼ ‘ਤੇ ਛਾਪੇਮਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਨੇ ਦੱਸਿਆ ਕਿ ਇਸ ਦੌਰਾਨ ਵਿਜੀਲੈਂਸ ਨੂੰ ਐਸ.ਡੀ.ਐਮ. ਬਟਾਲਾ ਦੇ ਘਰੋਂ ਨਕਦੀ ਵੀ ਮਿਲੀ ਹੈ I ਮਿਲੀ ਜਾਣਕਾਰੀ ਮੁਤਾਬਕ ਛਾਪੇਮਾਰੀ ਦੌਰਾਨ ਐਸ.ਡੀ.ਐਮ. ਬਟਾਲਾ ਦੇ ਘਰੋਂ ਲੱਖਾਂ ਦੀ ਨਕਦੀ ਬਰਾਮਦ ਹੋਈ ਹੈ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਟੀਮ ਐਸ.ਡੀ.ਐਮ. ਵਿਕਰਮਜੀਤ ਸਿੰਘ ਪਾਂਧੇ ਨੂੰ ਆਪਣੇ ਨਾਲ ਲੈ ਗਈ। ਇਸ ਮੌਕੇ ਪੱਤਰਕਾਰਾਂ ਨੇ ਟੀਮ ਤੋਂ ਜਾਣਕਾਰੀ ਲੈਣੀ ਚਾਹੀ ਪਰ ਟੀਮ ਮੈਂਬਰਾਂ ਨੇ ਕੋਈ ਜਾਣਕਾਰੀ ਨਹੀਂ ਦਿੱਤੀI

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।