ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਜਰਨਲਿਸਟਸ ਫੋਰਮ ਦੇ ਸਾਥੀ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਭਾਵਭਿੰਨੀ ਸ਼ਰਧਾਂਜਲੀ

ਪੰਜਾਬ

ਰੋਪੜ, 23 ਨਵੰਬਰ: ਦੇਸ਼ ਕਲਿੱਕ ਬਿਊਰੋ :

ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਜਰਨਲਿਸਟਸ ਫੋਰਮ ਦੇ ਸਾਥੀ ਨਲਿਨ ਅਚਾਰੀਆ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਸ਼ੋਕ ਸਭਾ ਕਰਕੇ ਭਾਵਭਿੰਨੀ ਸ਼ਰਧਾਂਜਲੀ ਦਿੱਤੀ ਗਈ!

ਸੀਨੀਅਰ ਪੱਤਰਕਾਰਾਂ ਵਲੋਂ ਨਲਿਨ ਅਚਾਰੀਆ ਦੀਆਂ ਯਾਦਾਂ ਸਾਂਝੀਆਂ ਕਰਦਿਆਂ ਕਿਹਾ ਗਿਆ ਕਿ ਉਨਾਂ ਦੇ ਪੰਜਾਹ ਸਾਲ ਮੀਡੀਆ ਅਤੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਸਦਾ ਚੇਤੇ ਰੱਖਿਆ ਜਾਵੇਗਾ। ਉਨਾਂ ਵੱਲੋਂ ਭਾਈਚਾਰਕ ਸਾਂਝ ਦੀ ਮਜ਼ਬੂਤੀ ਲਈ ਹਰ ਦੁੱਖ ਸੁੱਖ ਵਿੱਚ ਲਗਾਤਾਰ ਕੀਤੇ ਕੰਮ ਦੀ ਸ਼ਲਾਘਾ ਕਰਦਿਆਂ ਆਪਸੀ ਸਹਿਯੋਗ ਵਧਾਉਣ ਦਾ ਸੱਦਾ ਦਿੱਤਾ ਗਿਆ ।

ਅੱਜ ਪ੍ਰੈਸ ਕਲੱਬ ਚੰਡੀਗੜ ਵਲੋ ਮਰਹੂਮ ਪ੍ਰਧਾਨ ਨਲਿਨ ਦੀ ਯਾਦ ਵਿੱਚ ਸ਼ੋਕ ਸਭਾ ਕੀਤੀ ਗਈ । ਮੀਟਿੰਗ ਵਿੱਚ ਸੀਨੀਅਰ ਪੱਤਰਕਾਰਾਂ ਸਮੇਤ ਕਲੱਬ ਦੇ ਮੈਂਬਰਾਂ ਅਤੇ ਨਲਿਨ ਜੀ ਦੇ ਪਰਿਵਾਰਕ ਮੈਂਬਰਾਂ ਨੇ ਸ਼ਮੂਲੀਅਤ ਕੀਤੀ । ਨਲਿਨ ਜੀ ਪ੍ਰੈਸ ਕਲੱਬ ਦੇ ਦੋ ਵਾਰ ਪ੍ਰਧਾਨ ਰਹੇ ਅਤੇ ਕਲੱਬ ਦੇ ਵੱਖ ਵੱਖ ਅਹੁਦਿਆਂ ਉਤੇ ਲੰਬਾ ਸਮਾਂ ਕੰਮ ਕਰਦਿਆਂ ਕਲੱਬ ਅਤੇ ਮੈਂਬਰਾਂ ਦੀ ਬੇਹਤਰੀ ਲਈ ਤਕੜਾ ਯੋਗਦਾਨ ਪਾਇਆ । ਨਲਿਨ ਜੀ ਪਿਛਲੇ ਦਿਨੀ ਸਦੀਵੀ ਵਿਛੋੜਾ ਦੇ ਗਏ ਸਨ । ਸ਼ੋਕ ਸਭਾ ਵਿੱਚ ਬੁਲਾਰਿਆਂ ਨੇ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ।ਪਰਿਵਾਰ ਵਲੋਂ ਨਲਿਨ ਅਚਾਰੀਆ ਦੀ 25 ਨਵੰਬਰ ਨੂੰ ਚੰਡੀਗੜ ਰੱਖੀ ਰਸਮ ਕਿਰਿਆ ਅਤੇ ਪਾਠ ਦੇ ਭੋਗ ਵਿੱਚ ਸਾਰਿਆਂ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਗਈ ਹੈ!ਪਰਿਵਾਰ ਨੇ ਮੁਸੀਬਤ ਵਿੱਚ ਸਾਥ ਦੇਣ ਲਈ ਪੱਤਰਕਾਰ ਭਾਈਚਾਰੇ ਦਾ ਧੰਨਵਾਦ ਕੀਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।