ਬ੍ਰਾਜ਼ੀਲ ਦੇ ਬਜ਼ੁਰਗ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੂੰ 27 ਸਾਲ ਦੀ ਕੈਦ

ਕੌਮਾਂਤਰੀ ਪੰਜਾਬ ਰਾਸ਼ਟਰੀ

ਬਰਾਜ਼ੀਲੀਆ, 26 ਨਵੰਬਰ, ਦੇਸ਼ ਕਲਿਕ ਬਿਊਰੋ :

ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜੈਅਰ ਬੋਲਸੋਨਾਰੋ (70) ਨੂੰ ਬ੍ਰਾਜ਼ੀਲ ਦੀ ਸੁਪਰੀਮ ਕੋਰਟ ਨੇ ਤਖ਼ਤਾਪਲਟ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿੱਚ 27 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਹ ਫੈਸਲਾ ਮੰਗਲਵਾਰ ਨੂੰ ਆਇਆ।

ਸਾਬਕਾ ਰਾਸ਼ਟਰਪਤੀ ‘ਤੇ 2022 ਦੀਆਂ ਰਾਸ਼ਟਰਪਤੀ ਚੋਣਾਂ ਹਾਰਨ ਦੇ ਬਾਵਜੂਦ ਸੱਤਾ ਵਿੱਚ ਬਣੇ ਰਹਿਣ ਲਈ ਮੌਜੂਦਾ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ ਦੀ ਸਰਕਾਰ ਨੂੰ ਉਖਾੜ ਸੁੱਟਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।

ਸੁਣਵਾਈ ਦੌਰਾਨ, ਬੋਲਸੋਨਾਰੋ ਦੀ ਕਾਨੂੰਨੀ ਟੀਮ ਨੇ ਅਦਾਲਤ ਦੇ ਫੈਸਲੇ ਵਿਰੁੱਧ ਅੰਤਿਮ ਅਪੀਲ ਦਾਇਰ ਨਹੀਂ ਕੀਤੀ, ਜਿਸ ਤੋਂ ਬਾਅਦ ਜਸਟਿਸ ਮੋਰੇਸ ਨੇ ਫੈਸਲੇ ਨੂੰ ਅੰਤਿਮ ਘੋਸ਼ਿਤ ਕੀਤਾ ਅਤੇ ਪੂਰੀ 27 ਸਾਲ ਦੀ ਸਜ਼ਾ ਲਾਗੂ ਕਰਨ ਦਾ ਹੁਕਮ ਦਿੱਤਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।