ਫਤਹਿਗੜ੍ਹ, 26 ਨਵੰਬਰ, ਦੇਸ਼ ਕਲਿਕ ਬਿਊਰੋ :
ਫਤਿਹਗੜ੍ਹ ਸਾਹਿਬ ਦੇ ਮਾਨੂਪੁਰ ਬਲਾੜਾ ਰੋਡ ‘ਤੇ ਇੱਕ ਸੜਕ ਹਾਦਸੇ ਵਿੱਚ ਨਵ-ਵਿਆਹੀ ਲਾੜੀ ਅਮਰਦੀਪ ਕੌਰ (21) ਦੀ ਮੌਤ ਹੋ ਗਈ। ਲਾੜਾ ਗੁਰਮੁਖ ਸਿੰਘ (21) ਗੰਭੀਰ ਜ਼ਖਮੀ ਹੋ ਗਿਆ। ਇਹ ਜੋੜਾ ਐਤਵਾਰ ਨੂੰ ਵਿਆਹ ਦੇ ਬੰਧਨ ਵਿੱਚ ਬੱਝਿਆ ਸੀ।
ਬੱਸੀ ਪਠਾਣਾ ਦੀ ਰਹਿਣ ਵਾਲੀ ਅਮਰਦੀਪ ਕੌਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੁਬਾਲੀ (ਫਤਿਹਗੜ੍ਹ ਸਾਹਿਬ) ਦੇ ਰਹਿਣ ਵਾਲੇ ਗੁਰਮੁਖ ਸਿੰਘ ਨੂੰ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਦੀ ਇੱਕ ਟੀਮ ਲਗਾਤਾਰ ਉਸਦੀ ਨਿਗਰਾਨੀ ਕਰ ਰਹੀ ਹੈ।
ਬਡਾਲੀ ਆਲਾ ਸਿੰਘ ਥਾਣੇ ਦੇ ਐਸਐਚਓ ਹਰਕੀਰਤ ਸਿੰਘ ਨੇ ਦੱਸਿਆ ਕਿ ਮੰਗਲਵਾਰ ਰਾਤ ਨੂੰ ਪੁਲਿਸ ਨੂੰ ਮਾਨੂਪੁਰ ਬਲਾੜਾ ਰੋਡ ‘ਤੇ ਇੱਕ ਕਾਰ ਦੇ ਦਰੱਖਤ ਨਾਲ ਟਕਰਾਉਣ ਦੀ ਸੂਚਨਾ ਮਿਲੀ। ਸੂਚਨਾ ਮਿਲਣ ‘ਤੇ ਪੁਲਿਸ ਦੀ ਇੱਕ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤਾ।




