ਪੰਜਾਬ ‘ਚ ਠੰਢ ਵਧੀ, ਘੱਟੋ-ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ‘ਤੇ ਪਹੁੰਚਿਆ 

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 27 ਨਵੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਅਤੇ ਚੰਡੀਗੜ੍ਹ ‘ਚ ਠੰਢ ਵਧ ਗਈ ਹੈ। ਸਵੇਰ ਅਤੇ ਸ਼ਾਮ ਨੂੰ ਠੰਢ ਹੋਰ ਵੀ ਵੱਧ ਗਈ ਹੈ। ਧੁੰਦ ਵੀ ਵਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ, ਸੂਬੇ ਦਾ ਘੱਟੋ-ਘੱਟ ਤਾਪਮਾਨ 0.3 ਡਿਗਰੀ ਸੈਲਸੀਅਸ ਘਟਿਆ ਹੈ, ਜੋ ਕਿ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਹੈ। ਬਠਿੰਡਾ ਸਭ ਤੋਂ ਠੰਢਾ ਰਿਹਾ ਤੇ ਉੱਥੇ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਸੀ। ਸੂਬੇ ਭਰ ਦੇ ਸਾਰੇ ਸ਼ਹਿਰਾਂ ਵਿੱਚ ਹਵਾ ਵੀ ਪ੍ਰਦੂਸ਼ਿਤ ਹੈ, ਜਿਸਦਾ AQI 100 ਤੋਂ ਉੱਪਰ ਹੈ।

ਮੌਜੂਦਾ ਸਮੇਂ ਵਿੱਚ, ਮੌਸਮ ਖੁਸ਼ਕ ਬਣਿਆ ਹੋਇਆ ਹੈ। ਆਉਣ ਵਾਲੇ ਹਫ਼ਤੇ ਵੀ ਮੌਸਮ ਖੁਸ਼ਕ ਰਹੇਗਾ। ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ।

ਮੌਸਮ ਵਿਭਾਗ ਦੇ ਅਨੁਸਾਰ ਅਗਲੇ 24 ਘੰਟਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਆਵੇਗਾ। ਇਸ ਤੋਂ ਬਾਅਦ, ਅਗਲੇ ਤਿੰਨ ਦਿਨਾਂ ਵਿੱਚ ਤਾਪਮਾਨ ਲਗਭਗ 2 ਡਿਗਰੀ ਸੈਲਸੀਅਸ ਵਧ ਸਕਦਾ ਹੈ ਅਤੇ ਫਿਰ 2-3 ਡਿਗਰੀ ਸੈਲਸੀਅਸ ਘੱਟ ਸਕਦਾ ਹੈ।

ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 100 ਤੋਂ ਉੱਪਰ ਦਰਜ ਕੀਤਾ ਗਿਆ।ਅੰਮ੍ਰਿਤਸਰ ਵਿੱਚ AQI 107, ਜਲੰਧਰ ਵਿੱਚ 136, ਖੰਨਾ ਵਿੱਚ 119, ਲੁਧਿਆਣਾ ਵਿੱਚ 136, ਮੰਡੀ ਗੋਬਿੰਦਗੜ੍ਹ ਵਿੱਚ 128, ਪਟਿਆਲਾ ਵਿੱਚ 146 ਅਤੇ ਰੂਪਨਗਰ ਵਿੱਚ 54 ਦਰਜ ਕੀਤਾ ਗਿਆ। ਇਸੇ ਤਰ੍ਹਾਂ, ਚੰਡੀਗੜ੍ਹ ਵਿੱਚ, ਸੈਕਟਰ 22 ਵਿੱਚ AQI 142, ਸੈਕਟਰ 25 ਵਿੱਚ 152 ਅਤੇ ਸੈਕਟਰ 53 ਵਿੱਚ 126 ਦਰਜ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।