CM ਭਗਵੰਤ ਮਾਨ ਨੇ ਅੱਜ ਬੁਲਾਈ ਕੈਬਨਿਟ ਮੀਟਿੰਗ

ਚੰਡੀਗੜ੍ਹ ਪੰਜਾਬ

ਚੰਡੀਗੜ੍ਹ, 28 ਨਵੰਬਰ, ਦੇਸ਼ ਕਲਿਕ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾਈ ਮੰਤਰੀ ਮੰਡਲ ਦੀ ਮਹੱਤਵਪੂਰਨ ਬੈਠਕ ਬੁਲਾ ਲਈ ਹੈ। ਮੀਟਿੰਗ ਸਵੇਰੇ 11.30 ਵਜੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ।

ਹਾਲਾਂਕਿ ਸਰਕਾਰ ਵੱਲੋਂ ਅਜੇ ਬੈਠਕ ਦਾ ਕੋਈ ਅਧਿਕਾਰਕ ਏਜੰਡਾ ਜਾਰੀ ਨਹੀਂ ਕੀਤਾ ਗਿਆ, ਪਰ ਉਮੀਦ ਹੈ ਕਿ ਕੈਬਨਿਟ ਲੋਕਾਂ ਨੂੰ ਰਾਹਤ ਪਹੁੰਚਾਉਣ ਵਾਲੇ ਕਈ ਅਹਿਮ ਫ਼ੈਸਲੇ ਕਰ ਸਕਦੀ ਹੈ। ਸੂਬੇ ਦੀ ਵਿੱਤੀ ਹਾਲਤ ‘ਤੇ ਵੀ ਵਿਸਥਾਰ ਨਾਲ ਚਰਚਾ ਹੋਣ ਦੀ ਸੰਭਾਵਨਾ ਹੈ, ਜਿਸ ਦੌਰਾਨ ਆਮਦਨ ਦੇ ਨਵੇਂ ਸਰੋਤ ਲੱਭਣ ਲਈ ਕੁਝ ਮਹੱਤਵਪੂਰਨ ਕਦਮ ਚੁੱਕੇ ਜਾ ਸਕਦੇ ਹਨ।

ਇਸਦੇ ਨਾਲ ਹੀ, ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀਆਂ ਤਾਰੀਖਾਂ ਤੈਅ ਕਰਨ ਸਬੰਧੀ ਸੁਝਾਅ ਤਿਆਰ ਕਰਕੇ ਰਾਜ ਚੋਣ ਕਮਿਸ਼ਨ ਨੂੰ ਭੇਜੇ ਜਾਣ ਦੀ ਗੱਲ ਵੀ ਮੀਟਿੰਗ ਦੌਰਾਨ ਵਿਚਾਰ ਲਈ ਆ ਸਕਦੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।