ਨਵੀਂ ਦਿੱਲੀ, 28 ਨਵੰਬਰ: ਦੇਸ਼ ਕਲਿੱਕ ਬਿਊਰੋ :
ਜਲਦ ਹੀ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਦੇ ਦੌਰੇ ‘ਤੇ ਆ ਰਹੇ ਹਨ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ 4-5 ਦਸੰਬਰ ਨੂੰ ਭਾਰਤ ਦੇ ਦੌਰੇ ‘ਤੇ ਆਉਣਗੇ। ਰੂਸੀ ਰਾਸ਼ਟਰਪਤੀ ਇਹ ਦੌਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੱਦੇ ‘ਤੇ ਕਰ ਰਹੇ ਹਨ। ਪੁਤਿਨ 23ਵੇਂ ਭਾਰਤ-ਰੂਸ ਸਾਲਾਨਾ ਸੰਮੇਲਨ ਵਿੱਚ ਹਿੱਸਾ ਲੈਣਗੇ।
ਆਪਣੀ ਫੇਰੀ ਦੌਰਾਨ, ਪੁਤਿਨ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਦੋਵਾਂ ਦੇਸ਼ਾਂ ਵਿਚਕਾਰ ਦੁਵੱਲੇ ਸਬੰਧਾਂ ‘ਤੇ ਚਰਚਾ ਕਰਨਗੇ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੁਤਿਨ ਦਾ ਸਵਾਗਤ ਕਰਨਗੇ, ਅਤੇ ਉਨ੍ਹਾਂ ਦੇ ਸਨਮਾਨ ਵਿੱਚ ਇੱਕ ਦਾਅਵਤ ਦਾ ਆਯੋਜਨ ਕੀਤਾ ਜਾਵੇਗਾ।
ਫੇਰੀ ਦੌਰਾਨ ਇੱਕ ਸਾਂਝਾ ਬਿਆਨ ਜਾਰੀ ਕੀਤਾ ਜਾਵੇਗਾ ਅਤੇ ਕਈ ਸਮਝੌਤਿਆਂ ‘ਤੇ ਦਸਤਖਤ ਕੀਤੇ ਜਾਣਗੇ। ਪੁਤਿਨ ਦੇ ਦਫ਼ਤਰ ਦੇ ਅਨੁਸਾਰ, ਇਹ ਫੇਰੀ ਭਾਰਤ-ਰੂਸ ਵਿਸ਼ੇਸ਼ ਰਣਨੀਤਕ ਸਾਂਝੇਦਾਰੀ ਨੂੰ ਨਵੀਆਂ ਉਚਾਈਆਂ ਤੱਕ ਵਧਾਏਗੀ।




