- ਈਵੀਐਮ ਦੀ ਥਾਂ ਬੈਲਟ ਪੇਪਰ ਨਾਲ ਹੋਵੇਗੀ ਵੋਟਿੰਗ
- 50% ਸੀਟਾਂ ਔਰਤਾਂ ਲਈ ਰਾਖਵੀਆਂ
ਚੰਡੀਗੜ੍ਹ, 28 ਨਵੰਬਰ: ਦੇਸ਼ ਕਲਿੱਕ ਬਿਊਰੋ :
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ (ਬਲਾਕ) ਸੰਮਤੀਆਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵੋਟਾਂ 14 ਦਸੰਬਰ ਨੂੰ ਪੈਣਗੀਆਂ, ਅਤੇ ਨਤੀਜੇ 17 ਦਸੰਬਰ ਨੂੰ ਐਲਾਨ ਕੀਤੇ ਜਾਣਗੇ। ਕਮਿਸ਼ਨ ਨੇ ਕਿਹਾ ਕਿ ਵੋਟਾਂ ਬੈਲਟ ਪੇਪਰ ਨਾਲ ਹੋਣਗੀਆਂ, ਅਤੇ ਕੁੱਲ ਸੀਟਾਂ ਦਾ 50% ਔਰਤਾਂ ਲਈ ਰਾਖਵਾਂ ਰੱਖਿਆ ਜਾਵੇਗਾ। ਰਾਜ ਭਰ ਵਿੱਚ 19,181 ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ।
ਪੰਜਾਬ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣ ਲਈ ਨਾਮਜ਼ਦਗੀ 1 ਦਸੰਬਰ ਤੋਂ 4 ਦਸੰਬਰ ਤੱਕ ਕੀਤੀਆਂ ਜਾਣਗੀਆਂ। ਜੋ ਕਿ ਰੋਜ਼ਾਨਾ ਸਵੇਰੇ 11:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਹੋਣਗੀਆਂ। 5 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਜਦੋਂ ਕਿ 6 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਹੋਵੇਗੀ ਅਤੇ 14 ਦਸੰਬਰ ਨੂੰ ਵੋਟਿੰਗ ਹੋਵੇਗੀ ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।
ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਲਈ ਹਰੇਕ ਪੋਲਿੰਗ ਬੂਥ ‘ਤੇ ਦੋ ਵੱਖ-ਵੱਖ ਬੈਲਟ ਬਾਕਸ ਰੱਖੇ ਜਾਣਗੇ। ਚੋਣਾਂ ਈਵੀਐਮ ਦੀ ਵਰਤੋਂ ਕਰਕੇ ਨਹੀਂ ਕਰਵਾਈਆਂ ਜਾਣਗੀਆਂ, ਕਿਉਂਕਿ ਇਸ ਲਈ 40,000 ਈਵੀਐਮ ਦੀ ਲੋੜ ਹੁੰਦੀ ਹੈ, ਅਤੇ ਚੋਣ ਕਮਿਸ਼ਨ ਕੋਲ ਉਪਲਬਧ ਮਸ਼ੀਨਾਂ ਕਿਸੇ ਵੀ ਰਾਜ ਨੂੰ ਜਾਰੀ ਨਹੀਂ ਕੀਤੀਆਂ ਜਾਂਦੀਆਂ ਹਨ।




