ਐੱਸ .ਏ . ਐੱਸ ਨਗਰ 04 ਦਸੰਬਰ, ਦੇਸ਼ ਕਲਿੱਕ ਬਿਓਰੋ :
ਦਸਵੀਂ ਅਤੇ ਬਾਰਵੀਂ ਸ੍ਰੇਣੀ ਰੈਗੂਲਰ ਮਾਰਚ-2026 ਦੀ ਪਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਬੋਰਡ ਦਫਤਰ ਵੱਲੋਂ ਜਾਰੀ ਕੀਤਾ ਗਿਆ ਸੀ।ਇਸ ਤੋਂ ਬਾਅਦ ਮਿਤੀ 30.11.2025 ਤੱਕ ਸ਼ਡਿਊਲ ਵਿੱਚ ਵਾਧਾ ਕੀਤਾ ਗਿਆ ਸੀ, ਪਰੰਤੂ ਕੁਝ ਸਕੂਲਾਂ ਵਲੋਂ ਪ੍ਰੀਖਿਆ ਫੀਸ ਅਤੇ ਫਾਰਮ ਭਰਨ ਦਾ ਕੰਮ ਹਾਲੇ ਤੱਕ ਵੀ ਮੁਕਮਲ ਨਹੀ ਕੀਤਾ ਗਿਆ ਹੈ|ਇਹਨਾਂ ਸਕੂਲਾਂ ਵਲੋਂ ਕੀਤੀ ਗਈ ਅਣਗਿਹਲੀ ਦਾ ਬੋਰਡ ਦੇ ਉਚ ਅਧਿਕਾਰੀਆ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਪਰੀਖਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਮਾਰਚ-2026 ਦੀਆਂ ਪਰੀਖਿਆਵਾਂ ਦੇ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦਾ ਆਖਰੀ ਮੌਕਾ ਦਿੰਦੇ ਹੋਏ ਮਿਤੀ 10.12.2025 ਤੱਕ ਸਡਿਊਲ ਵਿੱਚ ਵਾਧਾ ਕੀਤਾ ਗਿਆ ਹੈ। ਜੋ ਸਬੰਧਤ ਸਕੂਲਾਂ ਦੀ ਲਾਗ-ਇਨ ਆਈ.ਡੀ ਤੇ ਉਪਲੱਬਧ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਇਸ ਸਬੰਧੀ ਸਮੁੱਚੀ ਜਿੰਮੇਵਾਰੀ ਸਕੂਲ ਮੁੱਖੀ ਦੀ ਹੋਵੇਗੀ।




