ਨਵੀਂ ਦਿੱਲੀ, 19 ਦਸੰਬਰ: ਦੇਸ਼ ਕਲਿੱਕ ਬਿਊਰੋ –
ਸੁਪਰੀਮ ਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਮੰਗਿਆ ਹੈ।
ਹਾਈ ਕੋਰਟ ਨੇ ਪਹਿਲਾਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹੈ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਨਾਲ ਸਬੰਧਤ ਹੈ। ਮਾਮਲੇ ਦੀ ਅਗਲੀ ਸੁਣਵਾਈ 19 ਜਨਵਰੀ ਨੂੰ ਹੋਵੇਗੀ।




