ਲਾਪਤਾ ਹੋਏ 328 ਪਾਵਨ ਸਰੂਪ ਦੇ ਮਾਮਲੇ ‘ਚ ਫੌਰੀ ਅਮਲ ਅਤੇ SGPC ਦੀਆਂ ਜਰਨਲ ਚੋਣਾਂ ਤੁਰੰਤ ਕਰਵਾਈਆ ਜਾਣ: ਮਾਨ

ਪੰਜਾਬ

ਸ੍ਰੀ ਚਮਕੌਰ ਸਾਹਿਬ ਮੋਰਿੰਡਾ 21 ਦਸੰਬਰ (ਭਟੋਆ)

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੱਡੇ ਸਾਹਿਬਜ਼ਾਦਿਆਂ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਸਮੇਤ ਸਮੂਹ ਸਿੰਘਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਸਮਰਪਿਤ ਜੋੜ ਮੇਲੇ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਕੀਤੀ ਗਈ ਮੀਰੀ ਪੀਰੀ ਵਿਸ਼ਾਲ ਕਾਨਫਰੰਸ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਦਲ ਦੇ ਕੌਮੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 328 ਸਰੂਪਾਂ ਦੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕਰਵਾਉਣ ਲਈ ਸਮੂਹ ਸਿੱਖ ਪੰਥ ਨੂੰ ਇੱਕ ਜੁੱਟ ਹੋਣ ਦੀ ਲੋੜ ਹੈ ਉਹਨਾਂ ਕਿਹਾ ਕਿ ਸਰਦਾਰ ਈਸ਼ਰ ਸਿੰਘ ਦੀ ਜਾਂਚ ਕਮੇਟੀ ਵੱਲੋਂ ਇਸ ਮਾਮਲੇ ਵਿੱਚ ਦੋਸ਼ੀ ਪਾਏ ਗਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਉੱਤੇ ਕਰਮਚਾਰੀਆਂ ਨੇ ਬੱਜਰ ਗਨਾ ਕੀਤਾ ਹੈ ਜਿਸ ਲਈ ਉਹਨਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ੀਆਂ ਨਹੀਂ ਜਾਵੇਗਾ। ਸਰਦਾਰ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਜਨਰਲ ਹਾਊਸ ਦੀਆਂ ਚੋਣਾਂ ਵੀ ਤੁਰੰਤ ਕਰਾਉਣ ਦੀ ਮੰਗ ਕੀਤੀ ਹੈ।

ਇਸ ਮੌਕੇ ਤੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਲ ਦੇ ਐਕਟਿੰਗ ਪ੍ਰਧਾਨ ਇਮਾਨ ਸਿੰਘ ਮਾਨ ਨੇ ਸਹੀਦ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਜੀ ਅਤੇ ਪੰਥ ਸਹੀਦਾਂ ਦੇ ਸ਼ਹੀਦੀ ਦਿਹਾੜੇ ਤੇ ਸਰਧਾ ਦੇ ਫੁੱਲ ਭੇਂਟ ਕਰਦਿਆ ਹੈ ਕਿ ਜਿਸ ਊਚੇ ਸੁੱਚੇ ਮਨੁੱਖਤਾ ਪੱਖੀ ਮਕਸਦ ਦੀ ਪ੍ਰਾਪਤੀ ਲਈ ਇਨਾਂ ਮਹਾਨ ਸ਼ਹੀਦਾਂ ਨੇ ਸ਼ਹਾਦਤਾਂ ਪ੍ਰਾਪਤ ਕੀਤੀਆਂ ਅਕਾਲੀ ਦਲ ਅੰਮ੍ਰਿਤਸਰ ਉਨਾਂ ਦੇ ਨਕਸ਼ੇ ਕਦਮਾਂ ਤੇ ਚੱਲਦਾ ਹੋਇਆ ਜਿਥੇ ਹਰ ਤਰ੍ਹਾਂ ਦੇ ਜਬਰ ਜੁਲਮ ਅਤੇ ਬੇਇਨਸਾਫੀਆਂ ਵਿਰੁੱਧ ਨਿਰੰਤਰ ਆਵਾਜ ਉਠਾਉਂਦਾ ਰਹੇਗਾ,ਉੱਥੇ ਹੀ ਸ਼੍ਰੋਮਣੀ ਕਮੇਟੀ ਵਿੱਚ ਪੈਦਾ ਹੋ ਚੁੱਕੇ ਧਾਰਮਿਕ ਅਤੇ ਪ੍ਰਬੰਧਕੀ ਖਾਮੀਆਂ ਨੂੰ ਦੂਰ ਕਰਨ ਲਈ ਵੀ ਦ੍ਰਿੜ ਸੰਕਲਪ ਹੈ।

ਇਸ ਮੌਕੇ ਤੇ ਹੋਰਨਾ ਤੋਂ ਬਿਨਾਂ ਦਲ ਦੇ ਜਨਰਲ ਸਕੱਤਰ ਕੁਸ਼ਲਪਾਲ ਸਿੰਘ ਮਾਨ ਜਿਲਾ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ ਯੂਥ ਪ੍ਰਧਾਨ ਹਰਜੀਤ ਸਿੰਘ ਚਤਾਮਲਾ ਮਹਿਲਾ ਪ੍ਰਧਾਨ ਬੀਬੀ ਤੇਜ ਕੌਰ ਗਧਰਾਮ ਭਾਈ ਹਰਮੇਸ਼ ਸਿੰਘ ਬੜੌਦੀ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਵਰਕਰ ਹਾਜ਼ਰ ਸਨ।

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਭਾਈ ਸੰਗਤ ਸਿੰਘ ਦੀਵਾਨ ਹਾਲ ਵਿੱਚ ਕੀਤੀ ਗਈ ਕਾਨਫਰੰਸ ਦੌਰਾਨ ਹਲਕਾ ਇੰਚਾਰਜ ਹਰਮੋਹਨ ਸਿੰਘ ਸੰਧੂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ਸੀਨੀਅਰ ਅਕਾਲੀ ਆਗੂ ਜਗਪਾਲ ਸਿੰਘ ਜੌਲੀ ਸੁਰਜੀਤ ਸਿੰਘ ਤਾਜਪਰਾ ਸਾਬਕਾ ਸਰਪੰਚ ਸਮੇਤ ਹੋਰ ਆਗੂਆਂ ਨੇ ਪੰਥ ਦੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਸਮੂਹ ਸੰਗਤ ਨੂੰ ਇਹਨਾਂ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।