ਅਕਾਲੀ ਦਲ ਹੈ ਪੰਜਾਬ ਵਿੱਚ ਸਿਆਸੀ ਬਦਲ : ਐਨ.ਕੇ. ਸ਼ਰਮਾ

ਪੰਜਾਬ
  • ਧੀਰੇਮਾਜਰਾ ਵਿੱਚ ਸਾਬਕਾ ਐਕਸੀਅਨ ਭਾਜਪਾ ਛੱਡ ਕੇ ਅਕਾਲੀ ਦਲ ’ਚ ਸ਼ਾਮਲ

ਲਾਲੜੂ, 26 ਦਸੰਬਰ : ਦੇਸ਼ ਕਲਿੱਕ ਬਿਊਰੋ:

ਡੇਰਾਬੱਸੀ ਵਿਧਾਨ ਸਭਾ ਹਲਕੇ ਦੇ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਪੰਜਾਬ ਦੀ ਰਾਜਨੀਤੀ ਵਿੱਚ ਅਕਾਲੀ ਦਲ ਮਜ਼ਬੂਤ ਬਦਲ ਵਜੋਂ ਉਭਰਿਆ ਹੈ। ਐਨ ਕੇ ਸ਼ਰਮਾ ਅੱਜ ਨੇੜਲੇ ਪਿੰਡ ਧੀਰੇਮਾਜਰਾ ਵਿੱਚ ਭਾਜਪਾ ਛੱਡ ਕੇ ਆਏ ਸੇਵਾਮੁਕਤ ਐਕਸੀਅਨ ਫਤਿਹ ਸਿੰਘ ਅਤੇ ਸਮਰਥਕਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਨ ਤੋਂ ਬਾਅਦ ਹਾਜ਼ਰ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਫਤਿਹ ਸਿੰਘ ਨੇ ਹਾਲ ਹੀ ਵਿੱਚ ਬਲਾਕ ਸੰਮਤੀ ਦੀਆਂ ਚੋਣਾਂ ਵੀ ਲੜੀਆਂ ਸਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਮੌਜੂਦਾ ਸਰਕਾਰ ਤੋਂ ਮੋਹ ਭੰਗ ਹੋ ਗਿਆ ਹੈ। ਮੌਜੂਦਾ ਸਰਕਾਰ ਸਿਰਫ਼ ਝੂਠੇ ਐਲਾਨਾਂ ਅਤੇ ਪ੍ਰਚਾਰ ‘ਤੇ ਚੱਲ ਰਹੀ ਹੈ। ਸ਼ਰਮਾ ਨੇ ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਾਰੇ ਆਗੂਆਂ ਨੂੰ ਅਕਾਲੀ ਦਲ ਵਿੱਚ ਬਣਦਾ ਸਤਿਕਾਰ ਦਿੱਤਾ ਜਾਵੇਗਾ। ਅਕਾਲੀ ਦਲ ਨੇ ਹਮੇਸ਼ਾ ਆਪਣੇ ਵਰਕਰਾਂ ਦਾ ਸਤਿਕਾਰ ਕਰਕੇ ਪਾਰਟੀ ਨੂੰ ਮਜ਼ਬੂਤ ਕੀਤਾ ਹੈ। ਇਸ ਮੌਕੇ ਅਕਾਲੀ ਆਗੂ ਗੁਰਵਿੰਦਰ ਸਿੰਘ, ਸ਼ਿਵਦੇਵ ਸਿੰਘ, ਪਰਮਿੰਦਰ ਗੁੱਡੂ, ਗੁਰਜੀਤ ਸਿੰਘ, ਮਲਕੀਤ ਸਿੰਘ, ਗੁਰਮੀਤ ਸਿੰਘ, ਬਲਵਿੰਦਰ ਸਿੰਘ, ਗੁਰਸੇਵਕ ਸਿੰਘ ਸਮੇਤ ਕਈ ਪਤਵੰਤੇ ਮੌਜੂਦ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।