ਚੰਡੀਗੜ੍ਹ 31 ਦਸੰਬਰ : ਦੇਸ਼ ਕਲਿੱਕ ਬਿਊਰੋ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਨਵੇਂ ਸਾਲ 2026 ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਪਰਮਾਤਮਾ ਇਸ ਨਵੇਂ ਸਾਲ ਸਾਰੀਆਂ ਦੀ ਝੋਲੀ ਖੁਸ਼ੀਆਂ ਨਾਲ ਭਰ ਦੇਵੇ ਅਤੇ ਉਨ੍ਹਾਂ ਦੇ ਸੁਪਨੇ ਸਾਕਾਰ ਕਰੇ।
ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਦੁਨੀਆ ਭਰ ਵਿੱਚ ਵਸਦੇ ਸਾਰੇ ਪੰਜਾਬੀਆਂ ਨੂੰ ਖੁਸ਼ੀ, ਸੁੱਖ-ਸ਼ਾਂਤੀ, ਸਫ਼ਲਤਾ ਅਤੇ ਖੁਸ਼ਹਾਲੀ ਬਖਸ਼ਣ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਉਨਾਂ ਨੇ ਲੋਕਾਂ ਨੂੰ ਆਪਣੇ ਜੀਵਨ ਵਿੱਚ ਨਿਯਮਤ ਕਸਰਤ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਤੰਦਰੁਸਤ ਰਹਿ ਸਕਣ।




