ਮੋਗਾ, 2 ਜਨਵਰੀ: ਦੇਸ਼ ਕਲਿੱਕ ਬਿਊਰੋ:
ਪੰਜਾਬ ਦੀ ਮਸ਼ਹੂਰ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਦੀ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ ਵਿੱਚ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਵੀਡੀਓ ਖੁਦ ਸੁਲਤਾਨਾ ਨੂਰਾਂ ਨੇ ਆਪਣੇ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟਸ ‘ਤੇ ਸਾਂਝੀ ਕੀਤੀ ਹੈ। ਜਿਸ ‘ਚ ਸੁਲਤਾਨਾ ਨੂਰਾਂ ਆਪਣੇ ਦਿਓਰ ਦੀ ਮੌਤ ਦੀ ਖਬਰ ਸਾਂਝੀ ਕੀਤੀ ਹੈ। ਹਾਲਾਂਕਿ ਸੂਫ਼ੀ ਗਾਇਕਾ ਸੁਲਤਾਨਾ ਨੂਰਾਂ ਦੇ ਦਿਓਰ ਦੀ ਮੌਤ ਮੌਤ ਕਿਵੇਂ ਹੋਈ, ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਮਿਲੀ ਹੈ।
ਸੋਸ਼ਲ ਮੀਡੀਆ ‘ਤੇ ਪੋਸਟ ਵੀਡੀਓ ‘ਚ ਨੂਰਾਂ ਨੇ ਕਿਹਾ ਕਿ ਸੁਲਤਾਨਾ ਨੂਰਾਂ ਨੇ ਕਿਹਾ, “ਨੌਜਵਾਨ ਅਫਜ਼ਲ ਇਸ ਦੁਨੀਆਂ ਨੂੰ ਛੱਡ ਕੇ ਚਲੇ ਗਏ ਹਨ। ਅੱਲ੍ਹਾ ਪਾਕ ਉਨ੍ਹਾਂ ਨੂੰ ਜੰਨਤ ਵਿੱਚ ਜਗ੍ਹਾ ਦੇਵੇ।” ਵੀਡੀਓ ਵਿੱਚ ਅਫਜ਼ਲ ਦੀ ਲਾਸ਼ ਨੂੰ ਐਂਬੂਲੈਂਸ ਵਿੱਚ ਲਿਆਂਦਾ ਗਿਆ ਸੀ।




