ਚੰਡੀਗੜ੍ਹ, 25 ਅਕਤੂਬਰ, ਦੇਸ਼ ਕਲਿਕ ਬਿਊਰੋ :
ਕੈਨੇਡਾ ਸਰਕਾਰ ਨੇ ਭਾਰਤ ਵਲੋਂ ਵਾਟੇਂਡ ਐਲਾਨੇ ਗਏ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ‘ਮੋਸਟ ਵਾਂਟੇਡ’ ਸੂਚੀ ‘ਚੋਂ ਹਟਾ ਦਿੱਤਾ ਹੈ। ਕੈਨੇਡੀਅਨ ਸਰਕਾਰ ਦੇ ਇਸ ਫੈਸਲੇ ਦਾ ਕਾਰਨ ਭਾਰਤ ਅਤੇ ਕੈਨੇਡਾ ਵਿਚਾਲੇ ਪਹਿਲਾਂ ਤੋਂ ਹੀ ਤਣਾਅਪੂਰਨ ਸਬੰਧਾਂ ‘ਚ ਚੱਲ ਰਿਹਾ ਵਿਵਾਦ ਮੰਨਿਆ ਜਾ ਰਿਹਾ ਹੈ।ਕੈਨੇਡਾ ‘ਚ ਲੁਕੇ ਗੋਲਡੀ ਬਰਾੜ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਦੋਸ਼ ਹੈ ਅਤੇ ਭਾਰਤ ਸਰਕਾਰ ਨੇ ਉਸ ਖਿਲਾਫ ਇੰਟਰਪੋਲ ਰੈੱਡ ਨੋਟਿਸ ਵੀ ਜਾਰੀ ਕੀਤਾ ਸੀ। ਕੈਨੇਡਾ ‘ਚ ਭਾਰਤ ਦੇ ਸਾਬਕਾ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ NIA ਨੂੰ ਦਿੱਤੀ ਇੰਟਰਵਿਊ ‘ਚ ਦੱਸਿਆ ਕਿ ਕੈਨੇਡਾ ਸਰਕਾਰ ਨੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਆਪਣੀ ਵਾਂਟੇਡ ਸੂਚੀ ‘ਚੋਂ ਹਟਾ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਅਜਿਹੇ ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਪਨਾਹ ਦੇ ਰਿਹਾ ਹੈ ਜੋ ਭਾਰਤ ਦੀ ਸੁਰੱਖਿਆ ਲਈ ਖਤਰਾ ਬਣ ਸਕਦੇ ਹਨ।




