ਪਟਿਆਲਾ ਵਿਖੇ ਹੋਵੇਗਾ ਗਣਤੰਤਰ ਦਿਵਸ ਦਾ ਰਾਜ ਪੱਧਰੀ ਸਮਾਗਮ; ਰਾਜਪਾਲ ਰਾਸ਼ਟਰੀ ਝੰਡਾ ਲਹਿਰਾਉਣਗੇ

ਪੰਜਾਬ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ

ਚੰਡੀਗੜ੍ਹ, 2 ਜਨਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ 26 ਜਨਵਰੀ, 2026 ਨੂੰ ਹੁਸ਼ਿਆਰਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਸੰਗਰੂਰ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਬਰਨਾਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਵੱਖ-ਵੱਖ ਜ਼ਿਲਿਆਂ ਵਿੱਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਬਠਿੰਡਾ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤੇ ਤਕਨੀਕ ਅਤੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਪਠਾਨਕੋਟ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਿਰੋਜ਼ਪੁਰ , ਉਦਯੋਗ ਤੇ ਵਣਜ, ਨਿਵੇਸ਼ ਤੇ ਪ੍ਰੋਤਸਾਹਨ, ਪ੍ਰਵਾਸੀ ਭਾਰਤੀ ਮਾਮਲੇ ਅਤੇ ਊਰਜਾ ਮੰਤਰੀ ਸ੍ਰੀ ਸੰਜੀਵ ਅਰੋੜਾ ਫਰੀਦਕੋਟ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਅਤੇ ਚੋਣਾਂ ਮੰਤਰੀ ਡਾ. ਬਲਬੀਰ ਸਿੰਘ ਸ਼ਹੀਦ ਭਗਤ ਸਿੰਘ ਨਗਰ, ਮਾਲ, ਪੁਨਰਵਾਸ ਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅੰਮ੍ਰਿਤਸਰ, ਖੁਰਾਕ ਸਿਵਲ ਸਪਲਾਈਜ਼ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਸ੍ਰੀ ਲਾਲ ਚੰਦ ਮਲੇਰਕੋਟਲਾ, ਟਰਾਂਸਪੋਰਟ ਅਤੇ ਜੇਲ੍ਹਾਂ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਮੁਕਤਸਰ ਸਾਹਿਬ, ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਲੁਧਿਆਣਾ, ਮਾਇਨਜ਼ ਤੇ ਜਿਆਲੋਜੀ, ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਜਲੰਧਰ, ਸੈਰ ਸਪਾਟਾ ਤੇ ਸਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਰੂਪਨਗਰ , ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਮਾਨਸਾ, ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਤਰਨਤਾਰਨ ਅਤੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਐਸ.ਏ.ਐਸ. ਨਗਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।