ਬਰਨਾਲਾ, 13 ਜਨਵਰੀ: ਦੇਸ਼ ਕਲਿੱਕ ਬਿਊਰੋ:
ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਦੇ ਪਿਤਾ ਬੂਟਾ ਢਿੱਲੋਂ ਦਾ ਮੰਗਲਵਾਰ ਦੇਹਾਂਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਉਹ ਲਗਭਗ 65 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਬਿਮਾਰ ਸਨ। ਪਰਿਵਾਰਕ ਸੂਤਰਾਂ ਅਨੁਸਾਰ ਬੂਟਾ ਢਿੱਲੋਂ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਸਨ। ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਉਨ੍ਹਾਂ ਦਾ ਅੰਤਿਮ ਸਸਕਾਰ ਧਾਰਮਿਕ ਰਸਮਾਂ ਨਾਲ ਕੀਤਾ ਗਿਆ। ਅਰਜਨ ਢਿੱਲੋਂ ਦੇ ਘਰ ਵੱਡੀ ਗਿਣਤੀ ਵਿੱਚ ਲੋਕ ਅੰਤਿਮ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ। ਅਰਜਨ ਢਿੱਲੋਂ ਬਰਨਾਲਾ ਦੇ ਭਦੌੜ ਕਸਬੇ (ਜ਼ਿਲ੍ਹਾ ਬਰਨਾਲਾ) ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਮੌਤ ਨਾਲ ਪੂਰੇ ਸ਼ਹਿਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।



