ਮੁੱਖ ਮੰਤਰੀ ਦੀ ਪੇਸ਼ੀ ਮਾਮਲਾ: ਜਥੇਦਾਰ ਗੜਗੱਜ ਵੱਲੋਂ ਪ੍ਰੈਸ ਕਾਨਫਰੰਸ, ਪੜ੍ਹੋ ਵੇਰਵਾ

ਪੰਜਾਬ

ਅੰਮ੍ਰਿਤਸਰ, 15 ਜਨਵਰੀ : ਦੇਸ਼ ਕਲਿੱਕ ਬਿਊਰੋ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਪਣੀ ਪੇਸ਼ੀ ਭੁਗਤੀ ਗਈ। ਉਨ੍ਹਾਂ ਦੀ ਪੇਸ਼ੀ ਤੋਂ ਬਾਅਦ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਮੁੱਖ ਮੰਤਰੀ ਦੀ ਵਾਇਰਲ ਵੀਡੀਓ ਬਾਰੇ, ਉਨ੍ਹਾਂ ਵਲੋਂ ਮੁੱਖ ਮੰਤਰੀ ਨੂੰ ਕਿਹਾ ਗਿਆ ਹੈ ਕਿ ਉਹ ਉਨ੍ਹਾਂ ਨੂੰ ਦੋ ਲੈਬਾਂ ਦੱਸਣ ਅਤੇ ਅਸੀਂ ਇਸ ਦੀ ਜਾਂਚ ਕਰਵਾਵਾਂਗੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਨੂੰ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਨੇ ਮੰਨਿਆ ਹੈ ਕਿ ਉਨ੍ਹਾਂ ਨੂੰ ਸਿੱਖ ਸਿਧਾਂਤਾਂ ਅਤੇ ਮਰਿਆਦਾ ਦਾ ਗਿਆਨ ਨਹੀਂ ਹੈ। ਪੇਸ਼ੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਤੀ ਰੂਪ ‘ਚ ਆਪਣਾ ਸਪੱਸ਼ਟੀਕਰਨ ਸੌਂਪਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਦਿੱਤੇ ਗਏ ਸਪਸ਼ੱਟੀਕਰਨ ਨੂੰ ਸਿੰਘ ਸਾਹਿਬਾਨ ਦੀ ਆਗਾਮੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।