ਭਿਆਨਕ ਸੜਕ ਹਾਦਸੇ ਤੋਂ ਕਰ ਨੂੰ ਲੱਗੀ ਅੱਗ: ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਤੇ ਉਸਦੀ ਮਾਂ ਜਿਊਂਦਾ ਸੜੀਆਂ

ਪੰਜਾਬ

ਸੰਗਰੂਰ, 17 ਜਨਵਰੀ: ਦੇਸ਼ ਕਲਿੱਕ ਬਿਊਰੋ:

ਸੰਗਰੂਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ‘ਚ ਇੱਕ ਔਰਤ ਤੇ ਉਸਦੀ ਮਾਂ ਜਿਊਂਦਾ ਸੜ ਗਈਆਂ। ਇਹ ਹਾਦਸਾ ਇਨ੍ਹਾਂ ਭਿਆਨਕ ਸੀ ਕਿ ਹਾਦਸੇ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਨਹਿਰ ਦੇ ਕਿਨਾਰੇ ਜਾ ਰਹੀ ਕਾਰ ਦਾ ਸੰਤੁਲਨ ਵਿਗੜਨ ਤੋਂ ਬਾਅਦ ਵਾਪਰਿਆ ਅਤੇ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। ਮ੍ਰਿਤਕਾਂ ‘ਚ ਇੱਕ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਸੀ ਅਤੇ ਦੂਜੀ ਉਸ ਦੀ ਮਾਂ ਸੀ। ਦੋਵਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਦੋਵੇਂ ਮ੍ਰਿਤਕ ਮਾਂ-ਧੀ ਸੰਗਰੂਰ ਦੇ ਪਿੰਡ ਮੌੜਾਂ ਦੀਆਂ ਰਹਿਣ ਵਾਲੀਆਂ ਸਨ। ਪੁਲਿਸ ਮੁਲਾਜ਼ਮ ਕੁੜੀ ਸਰਬਜੀਤ ਕੌਰ ਅੱਜ ਸਵੇਰੇ ਆਪਣੀ ਮਾਂ ਦੇ ਨਾਲ ਰਿਸ਼ਤੇਦਾਰੀ ਵਿੱਚ ਜਾ ਰਹੀ ਸੀ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਇਸ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਹਾਦਸਾ ਕਿਸ ਕਾਰਨ ਵਾਪਰਿਆ ਅਤੇ ਕਾਰ ਨੂੰ ਅੱਗ ਕਿਵੇਂ ਲੱਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।