ਗਾਇਕ ਬੀ ਪ੍ਰਾਕ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਪੰਜਾਬ ਮਨੋਰੰਜਨ

ਮੋਹਾਲੀ, 17 ਜਨਵਰੀ: ਦੇਸ਼ ਕਲਿੱਕ ਬਿਊਰੋ :

ਬਾਲੀਵੁੱਡ ਗਾਇਕ ਬੀ ਪ੍ਰੇਕ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਲਾਰੈਂਸ ਗੈਂਗ ਵੱਲੋਂ ਦਿੱਤੀ ਗਈ ਹੈ ਅਤੇ 10 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ ਅਤੇ ਫਿਰੌਤੀ ਨੇ ਦੇਣ ‘ਤੇ ਗੰਭੀਰ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੈਸੇ ‘ਚ ਪ੍ਰਬੰਧ ਕਰਨ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਹੈ।

ਜਿਸ ਤੋਂ ਬਾਅਦ ਮਾਮਲੇ ਦੀ ਇਸ ਦੀ ਸ਼ਿਕਾਇਤ ਮੋਹਾਲੀ ਦੇ ਐਸ.ਐਸ.ਪੀ ਕੋਲ ਦਰਜ ਕਰਵਾਈ ਗਈ ਹੈ। ਸ਼ਿਕਾਇਤ ਅਨੁਸਾਰ ਬੀ ਪ੍ਰੇਕ ਨਾਲ ਜੁੜੇ ਪੰਜਾਬੀ ਗਾਇਕ ਦਿਲਨੂਰ ਨੂੰ ਇਹ ਧਮਕੀ ਭਰੀ ਕਾਲ ਆਈ ਹੈ। ਮੋਹਾਲੀ ਪੁਲਿਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਗੰਭੀਰਤਾ ਨਾਲ ਇਸ ਮਸਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੇ ਨਾਲ ਹੀ ਬੀ ਪ੍ਰਾਕ ਦੇ ਕਰੀਬੀ ਸਾਥੀ ਪੰਜਾਬੀ ਗਾਇਕ ਦਿਲਨੂਰ ਨੇ ਉਨ੍ਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਦਿਲਨੂਰ ਦੀ ਸ਼ਿਕਾਇਤ ਦੇ ਆਧਾਰ ‘ਤੇ, ਮੋਹਾਲੀ ਵਿੱਚ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।