ਨਵਾਂ ਸ਼ਹਿਰ, 20 ਜਨਵਰੀ : ਦੇਸ਼ ਕਲਿੱਕ ਬਿਊਰੋ:
ਹਲਕਾ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਦੇ ਪਿਤਾ ਚੌਧਰੀ ਰਾਮ ਕਿਸ਼ਨ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਚੌਧਰੀ ਰਾਮ ਕਿਸ਼ਨ ਪਿਛਲੇ ਕਾਫ਼ੀ ਦਿਨਾਂ ਤੋਂ ਬਿਮਾਰ ਸਨ ਅਤੇ ਹਸਪਤਾਲ ਵਿੱਚ ਜ਼ੇਰੇ-ਇਲਾਜ ਸਨ।
ਵਿਧਾਇਕ ਸੁਖਵਿੰਦਰ ਸੁੱਖੀ ਨੇ ਖੁਦ ਆਪਣੇ ਪਿਤਾ ਦੇ ਦੇਹਾਂਤ ਦੀ ਖਬਰ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ, ਉਨ੍ਹਾਂ ਕਿਹਾ ਕਿ, “ਬਹੁਤ ਹੀ ਦੁਖੀ ਹਿਰਦੇ ਨਾਲ ਇਹ ਆਪ ਸੱਭ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਮੇਰੇ ਪਿਤਾ ਜੀ ਚੌਧਰੀ ਰਾਮ ਕਿਸ਼ਨ ਜੀ ਸਾਬਕਾ ਤਹਿਸੀਲਦਾਰ ਸਾਨੂੰ ਸਦਾ ਲਈ ਵਿਛੋੜਾ ਦੇ ਕੇ ਪਰਮਾਤਮਾ ਦੇ ਚਰਨਾਂ ਵਿੱਚ ਲੀਨ ਹੋ ਗਏ ਹਨ,ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ ਮਿਤੀ 21-01-2026 ਦਿਨ ਬੁੱਧਵਾਰ ਨੂੰ ਦੁਪਿਹਰ 12-00 ਵਜੇ ਸੱਚ-ਘਰ ਬੰਗਾ ਰੋਡ ਨਵਾਂਸ਼ਹਿਰ ਵਿੱਖੇ ਕੀਤਾ ਜਾਵੇਗਾ।”



