ਐਸ.ਸੀ. ਕਮਿਸ਼ਨ ਵਲੋਂ DDPO ਸੰਗਰੂਰ ਤਲਬ

ਪੰਜਾਬ

ਚੰਡੀਗੜ੍ਹ 21 ਜਨਵਰੀ: ਦੇਸ਼ ਕਲਿੱਕ ਬਿਊਰੋ:

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ (ਡੀ.ਡੀ.ਪੀ.ਓ.) ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਲਈ ਤਲਬ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਨੂੰ ਸ੍ਰੀ ਜਗਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ, ਵਾਸੀ ਪਿੰਡ ਬਖਤੜੀ, ਤਹਿਸੀਲ ਭਵਾਨੀਗੜ੍ਹ, ਜਿਲ੍ਹਾ ਸੰਗਰੂਰ ਵੱਲੋਂ ਸ਼ਿਕਾਇਤ ਪ੍ਰਾਪਤ ਹੋਈ ਸੀ। ਜਿਸ ਸਬੰਧੀ ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ (ਡੀ.ਡੀ.ਪੀ.ਓ.) ਨੂੰ ਪੜਤਾਲ ਸਬੰਧੀ 20 ਜਨਵਰੀ, 2026 ਨੂੰ ਕਮਿਸ਼ਨ ਵਿਚ ਪੇਸ਼ ਹੋਣ ਲਈ ਕਿਹਾ ਗਿਆ ਸੀ, ਪ੍ਰੰਤੂ ਇਸ ਨਿਸ਼ਚਿਤ ਮਿਤੀ ਤੇ ਵਿਭਾਗ ਦਾ ਕੋਈ ਵੀ ਨੁਮਾਇੰਦਾ ਹਾਜਰ ਨਹੀਂ ਹੋਇਆ, ਇਸ ਲਈ ਕਮਿਸ਼ਨ ਨੇ ਹੁਕਮ ਦਿੱਤਾ ਹੈ ਕਿ ਨਿਸਚਿਤ ਮਿਤੀ 30-01-2026 ਨੂੰ ਸ੍ਰੀ ਜਸਵਿੰਦਰ ਸਿੰਘ ਬੱਗਾ ਡੀ.ਡੀ.ਪੀ.ਓ. ਨੂੰ ਕਮਿਸ਼ਨ ਦਫਤਰ ਵਿਖੇ ਨਿੱਜੀ ਪੱਧਰ ਤੇ ਹਾਜਰ ਹੋਣ ਲਈ ਤਲਬ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।